ਜਲੰਧਰ : ਸ਼ੁੱਕਰਵਾਰ 11 ਚੇਤ ਸੰਮਤ 555
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 30 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਸ਼ਹਿਰ ਪਿਸ਼ਾਵਰ 'ਚ ਪੁਲਿਸ ਲਾਈਨਜ਼ ਦੇ ਕੋਲ ਇਕ ਮਸਜਿਦ 'ਚ ਅੱਜ ਹੋਏ ਆਤਮਘਾਤੀ ਧਮਾਕੇ 'ਚ ਦੋ ਪੁਲਿਸ ਮੁਲਾਜ਼ਮਾਂ ਸਮੇਤ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ ਅਤੇ 120 ਤੋਂ ਵਧੇਰੇ ਲੋਕ ਜ਼ਖਮੀ ਹੋਏ ਹਨ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਆਤਮਘਾਤੀ ਹਮਲਾਵਰ ਦੁਪਹਿਰ ਦੀ ਨਮਾਜ਼ ਦੌਰਾਨ ਪਹਿਲੀ ਕਤਾਰ 'ਚ ਖੜ੍ਹਾ ਸੀ ਅਤੇ ਉਸ ਨੇ ਆਪਣੇ ਆਪ ਨੂੰ ਉਡਾ ਲਿਆ। ਓਧਰ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਦੇ ਮਾਰੇ ਗਏ ਕਮਾਂਡਰ ਉਮਰ ਖ਼ਾਲਿਦ ਖ਼ੁਰਾਸਾਨੀ ਦੇ ਭਰਾ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਦਾਅਵਾ ਕੀਤਾ ਹੈ ਕਿ ਪੁਲਿਸ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ ਗਿਆ ਉਕਤ ਆਤਮਘਾਤੀ ਹਮਲਾ ਉਸ ਦੇ ਭਰਾ ਦੀ ਮੌਤ ਦਾ ਬਦਲਾ ਲੈਣ ਲਈ ਕੀਤਾ ਗਿਆ ਹੈ, ਜੋ ਪਿਛਲੇ ਸਾਲ ਅਗਸਤ 'ਚ ਅਫ਼ਗਾਨਿਸਤਾਨ 'ਚ ਮਾਰਿਆ ਗਿਆ ਸੀ। 

 

ਖ਼ਬਰ ਸ਼ੇਅਰ ਕਰੋ

 

2023-01-30 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX