ਨਵੀਂ ਦਿੱਲੀ, 4 ਫਰਵਰੀ -ਅਮਰੀਕਾ ਸਥਿਤ ਸਲਾਹਕਾਰ ਫਰਮ 'ਮੌਰਨਿੰਗ ਕੰਸਲਟ' ਵਲੋਂ ਕੀਤੇ ਗਏ ਸਰਵੇਖਣ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 78 ਫ਼ੀਸਦੀ ਦੀ ਪ੍ਰਵਾਨਗੀ ਰੇਟਿੰਗ ਦੇ ਨਾਲ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਪੇਸ਼ ਕੀਤਾ ਗਿਆ ਹੈ। ਰੇਟਿੰਗ ਦੇ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਦੀ ਰੇਟਿੰਗ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਸਮੇਤ ਹੋਰ ਨੇਤਾਵਾਂ ਦੀ ਰੇਟਿੰਗ ਤੋਂ ਉੱਪਰ ਹੈ। ਸਰਵੇਖਣ ਨੇ ਰੇਟਿੰਗ ਲਈ 22 ਗਲੋਬਲ ਨੇਤਾਵਾਂ ਦਾ ਸਰਵੇਖਣ ਕੀਤਾ।
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
...50 days ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
...50 days ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
...50 days ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਇੰਫ਼ਾਲ, 4 ਫਰਵਰੀ- ਮਣੀਪੁਰ ਦੇ ਹਪਤਾ ਕਾਂਘੇਬੁੰਗ ਵਿਖੇ ਜਿੱਥੇ 5 ਫਰਵਰੀ ਤੱਕ ਇਕ ਫ਼ੈਸ਼ਨ ਪਰੇਡ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ, ਦੇ ਨੇੜੇ ਇਕ ਬੰਬ ਧਮਾਕਾ ਹੋਇਆ। ਇਸ ਪ੍ਰੋਗਰਾਮ ਵਿਚ ਮਸ਼ਹੂਰ ਫ਼ਿਲਮ ਅਭਿਨੇਤਰੀ ਸਨੀ ਲਿਓਨੀ ਦੇ ਆਉਣ ਦਾ ਵੀ ਪ੍ਰੋਗਰਾਮ ਸੀ। ਇੰਫਾਲ ਪੂਰਬੀ ਜ਼ਿਲ੍ਹਾ ਅਧਿਕਾਰੀਆਂ...
ਅਟਾਰੀ, 4 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦੇਖ ਕੇ ਆਟੋ ’ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ। ਲੁਟੇਰਿਆਂ ਵਲੋਂ ਝਪਟ ਮਾਰਨ ਕਾਰਨ ਲੜਕੀ ਹਾਈਵੇ ’ਤੇ ਮੂੰਧੇ ਮੂੰਹ....
ਤਿਰੂਵੰਨਤਪੁਰਮ, 4 ਫਰਵਰੀ- ਭਾਰਤੀ ਉਲਪਿੰਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਦੱਸਿਆ ਕਿ ਕੁਝ ਲੋਕ ਊਸ਼ਾ ਸਕੂਲ ਆਫ਼ ਅਥਲੈਟਿਕਸ ਦੇ ਕੰਪਾਊਂਡ ਵਿਚ ਦਾਖ਼ਲ ਹੋ ਗਏ ਅਤੇ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਨਗੜ ਪੰਚਾਇਤ...
...50 days ago
ਚੰਡੀਗੜ੍ਹ, 4 ਫਰਵਰੀ- ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਉਸ ਦੀ ਭਰਜਾਈ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਲਵਲ ਦੇ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ...
ਅੰਮ੍ਰਿਤਸਰ, 4 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ....
ਚੋਗਾਵਾਂ, 4 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੂਚਕਵਾਲ ਵਿਖੇ ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ ’ਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਚੂਚਕਵਾਲ ਹੀਰਾ ਸਿੰਘ ਹਾਰਡਵੇਅਰ ਦੀ ਦੁਕਾਨ ’ਤੇ ਗਏ ਸਨ, ਜਿੱਥੇ...
ਕਪੂਰਥਲਾ/ਬੇਗੋਵਾਲ, 4 ਫਰਵਰੀ (ਅਮਨਜੋਤ ਸਿੰਘ ਵਾਲੀਆ, ਸੁਖਜਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਵਿਖੇ ਇਕ ਮੋਟਰਸਾਈਕਲ ਦੀ ਟੱਕਰ ਘੋੜੇ ਨਾਲ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਦੋਵਾਂ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ....
ਮਹਾਰਾਸ਼ਟਰ, 4 ਫਰਵਰੀ- ਮੁੰਬਈ ’ਚ ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ ਹੋ ਗਈ। ਫ਼ਾਇਰ ਬਿ੍ਰਗੇਡ ਦੇ ਮੁੱਖ ਅਧਿਕਾਰਨੀ ਨੇ ਕਿਹਾ ਕਿ ਉਚਾਈ ਦੇ ਮਾਪਦੰਡਾਂ ਅਨੁਸਾਰ ਯੋਗਤਾ ਪੂਰੀ ਕਰਨ ਵਾਲੀਆਂ 3318 ਮਹਿਲਾਂ ਉਮੀਦਵਾਰਾਂ ਨੂੰ ਅਗਲੀ ਚੋਣ ਪ੍ਰਕਿਰਿਆ ਲਈ ਚੁਣਿਆ ਗਿਆ। ਪ੍ਰਦਰਸ਼ਨਕਾਰੀ...
ਚੇਨੱਈ, 4 ਫਰਵਰੀ- ਦੱਖਣੀ ਭਾਰਤ ਦੀ ਮਸ਼ਹੂਰ ਪਲੇਅਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ ਹੋ ਗਿਆ ਹੈ। ਪੁਲਿਸ ਅਨੁਸਾਰ ਉਹ ਚੇਨਈ ਸਥਿਤ ਆਪਣੇ ਘਰ ’ਚ ਮ੍ਰਿਤਕ ਪਾਈ ਗਈ ਸੀ। ਉਨ੍ਹਾਂ ਨੂੰ ਹਾਲ ਹੀ ਵਿਚ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ...
ਸ੍ਰੀ ਮੁਕਤਸਰ ਸਾਹਿਬ, 4 ਫਰਵਰੀ (ਰਣਜੀਤ ਸਿੰਘ ਢਿੱਲੋਂ)- ਭਗਵੰਤ ਮਾਨ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ’ਤੇ ਵੈਟ ਵਧਾਉਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੁਰਾ ਰੋਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਜਗਜੀਤ ਸਿੰਘ ਹਨੀ ਫੱਤਣਵਾਲਾ ਦੀ ਅਗਵਾਈ ਵਿਚ...
...about 1 hour ago
ਬੇਗੋਵਾਲ, 4 ਫਰਵਰੀ (ਸੁਖਜਿੰਦਰ ਸਿੰਘ)- ਬੀਤੀ ਦੇਰ ਸ਼ਾਮ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ’ਚ ਟਾਂਡਾ ਬੇਗੋਵਾਲ ਰੋਡ ’ਤੇ ਪਿੰਡ ਅਕਬਰਪੁਰ ਨਜ਼ਦੀਕ ਬੇਗੋਵਾਲ ’ਚ ਵੈਸਟਰਨ ਯੂਨੀਅਨ ’ਤੇ ਕੰਮ ਕਰਦੇ ਇਕ ਵਿਅਕਤੀ, ਜੋ ਆਪਣੀ ਐਕਟਿਵਾ ’ਤੇ ਸਵਾਰ ਹੋ ਕਿ ਆਪਣੇ ਪਿੰਡ ਜਾ ਰਿਹਾ ਸੀ, ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ...
...about 1 hour ago
ਚੰਡੀਗੜ੍ਹ, 4 ਜਨਵਰੀ-ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਏ.ਟੀ.ਐਫ.ਆਈ. ਮੁਖੀ ਵੀਰੇਸ਼ ਸ਼ਾਡਲਿਆ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸ਼ਿਕਾਇਤ...
ਲਖਨਊ, 4 ਫਰਵਰੀ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਮੁਰਾਦਾਬਾਦ ਵਿਚ ਬੋਲਦਿਆਂ ਕਿਹਾ ਕਿ ਜਦੋਂ ਤੋਂ ਭਾਜਪਾ ਦੀ ਸਰਕਾਰ ਆਈ ਹੈ ਉਦੋਂ ਤੋਂ ਬੇਇਨਸਾਫ਼ੀ ਲਗਾਤਾਰ ਵਧ ਰਹੀ ਹੈ। ਪ੍ਰਸ਼ਾਸਨ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ ਅਤੇ ਕਈ ਥਾਵਾਂ ’ਤੇ ਇਹ ਭਾਜਪਾ ਦੇ ਵਰਕਰ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ...
ਲਖਨਊ, 4 ਫਰਵਰੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਭਾਰਤੀ ਜਨਤਾ ਯੁਵਾ ਮੋਰਚਾ (ਬੀ.ਜੇ.ਵਾਈ.ਐਮ.) ਨਾਲ ਮੁਲਾਕਾਤ ਕੀਤੀ।
ਨਵੀਂ ਦਿੱਲੀ, 4 ਫਰਵਰੀ- ਰੱਖਿਆ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਕਰਨਾਟਕ ਦੇ ਤੁਮਾਕੁਰੂ ਵਿਖੇ ਐਚ.ਏ.ਐਲ ਦੀ ਹੈਲੀਕਾਪਟਰ ਫ਼ੈਕਟਰੀ ਰਾਸ਼ਟਰ ਨੂੰ ਸਮਰਪਿਤ ਕਰਨਗੇ। 615 ਏਕੜ ਜ਼ਮੀਨ ਵਿਚ ਫ਼ੈਲੀ ਗ੍ਰੀਨਫ਼ੀਲਡ ਹੈਲੀਕਾਪਟਰ ਫੈਕਟਰੀ ਦੇਸ਼ ਦੀਆਂ ਸਾਰੀਆਂ...
...about 1 hour ago
ਸ੍ਰੀਨਗਰ, 4 ਫਰਵਰੀ- ਅੱਜ ਸਵੇਰੇ ਗੁਲਮਰਗ ਦੇ ਅਫ਼ਰਾਵਾਤ ਇਲਾਕੇ ’ਚ ਬਰਫ਼ ਦਾ ਤੂਫਾਨ ਆ ਗਿਆ। ਇਸ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਬਾਰਾਮੁਲਾ ਪੁਲਿਸ ਨੇ ਦੱਸਿਆ ਕਿ ਨੋਟੀਫ਼ਾਈ ਖ਼ੇਤਰ ਨੂੰ ਰੈੱਡ ਜ਼ੋਨ ਘੋਸ਼ਿਤ ਕੀਤਾ ਗਿਆ ਹੈ ਅਤੇ ਖ਼ੇਤਰ ਵਿਚ ਕਿਸੇ...
ਸ੍ਰੀਨਗਰ, 4 ਫਰਵਰੀ- ਭਾਰਤੀ ਭੂ-ਵਿਗਿਆਨ ਸਰਵੇਖਣ ਦੇ ਵਿਗਿਆਨੀਆਂ ਦੀ ਟੀਮ ਨੇ ਜੋਸ਼ੀਮਠ ਵਰਗੀ ਸਥਿਤੀ ਦਾ ਵਿਸ਼ਲੇਸ਼ਣ ਕਰਨ ਲਈ ਡੋਡਾ ਦਾ ਦੌਰਾ ਕੀਤਾ ਜਿੱਥੇ ਕੁਝ ਘਰਾਂ ਵਿੱਚ ਤਰੇੜਾਂ ਆ ਗਈਆਂ ਹਨ। ਡਿਪਟੀ ਕਮਿਸ਼ਨਰ ਪਾਲ ਮਹਾਜਨ ਨੇ ਦੱਸਿਆ ਕਿ ਕੁੱਲ 19 ਘਰਾਂ ਵਿਚ ਤਰੇੜਾਂ ਆ ਗਈਆਂ ਹਨ। ਭਾਰਤੀ ਭੂ-ਵਿਗਿਆਨ...
...about 1 hour ago
ਅੱਜ ਵਿਸ਼ਵ ਕੈਂਸਰ ਦਿਵਸ
ਅਗਰਤਲਾ, 4 ਫਰਵਰੀ- ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਆਗਾਮੀ ਚੋਣਾਂ ਤੋਂ ਪਹਿਲਾਂ ਅੱਜ ਅਗਰਤਲਾ ਦੇ ਮਟ੍ਰਿਪੱਲੀ ਅਤੇ ਕਾਲੀ ਟਿੱਲਾ ਖ਼ੇਤਰਾਂ ਵਿਚ ਘਰ-ਘਰ ਪ੍ਰਚਾਰ ਅਭਿਆਨ ਸ਼ੁਰੂ...
ਭੋਪਾਲ, 4 ਫਰਵਰੀ- ਕਾਂਗਰਸ ਆਗੂ ਦਿਗਵਿਜੇ ਸਿੰਘ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਵੀ.ਡੀ. ਸ਼ਰਮਾ ਵਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸੰਬੰਧ ਵਿਚ ਭੋਪਾਲ ਦੀ ਇਕ ਜ਼ਿਲ੍ਹਾ...
ਚੰਡੀਗੜ੍ਹ, 4 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਨੇ ਅੰਤਰ ਰਾਸ਼ਟਰੀ ਭਾਸ਼ਾ ਦਿਵਸ ਦੇ ਮੱਦੇ ਨਜ਼ਰ ਅੰਗਰੇਜ਼ੀ ਵਿਚ ਪੱਤਰ ਲਿਖ ਕੇ ਬੜੇ ਸਖ਼ਤ ਆਦੇਸ਼ ਦਿੱਤੇ ਹਨ ਕਿ ਪੰਜਾਬ ਭਰ ਵਿਚ ਸਰਕਾਰੀ ਅਤੇ ਪ੍ਰਾਈਵੇਟ ਇਮਾਰਤਾਂ ਉੱਪਰ ਬੋਰਡ ਪੰਜਾਬੀ ਵਿਚ ਲਿਖਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਇਸ ਲਈ ਸਾਰਿਆਂ ਤੋਂ ਸਹਿਯੋਗ ਦੀ ਮੰਗ...
ਨਵੀਂ ਦਿੱਲੀ, 4 ਫਰਵਰੀ- ਦਿੱਲੀ ਵਿਚ ਆਈ.ਬੀ. ਡਾਇਰੈਕਟਰ ਦੀ ਰਿਹਾਇਸ਼ ’ਤੇ ਤਾਇਨਾਤ ਸੀ.ਆਰ.ਪੀ.ਐਫ਼ ਦੇ ਏ.ਐਸ.ਆਈ. ਰਾਜੇਸ਼ ਕੁਮਾਰ ਨੇ ਕੱਲ੍ਹ ਸ਼ਾਮ ਕਥਿਤ ਤੌਰ ’ਤੇ ਆਪਣੀ ਸਰਵਿਸ ਗਨ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਮੌਕੇ ਤੋਂ ਕੋਈ ਸੁਸਾਈਡ ਨੋਟ...
ਅੰਮ੍ਰਿਤਸਰ, 4 ਫਰਵਰੀ (ਜਸਵੰਤ ਸਿੰਘ ਜੱਸ)- ਸੰਤ ਸਮਾਜ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਸੰਪ੍ਰਦਾਇ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਡੇਰਾ ਸੰਤ ਅਮੀਰ ਸਿੰਘ, ਕਟੜਾ ਕਰਮ ਸਿੰਘ ਦੇ ਮੁਖੀ ਸੰਤ ਬਾਬਾ ਮੱਖਣ ਸਿੰਘ ਦੇ ਸਦੀਵੀ ਵਿਛੋੜਾ ਦੇ ਜਾਣ ਦੀ ਸੂਚਨਾ ਮਿਲੀ ਹੈ। ਡੇਰੇ ਦੇ ਜਥੇਦਾਰ ਭਾਈ ਹਰਵਿੰਦਰ ਸਿੰਘ ਗੋਲਡੀ ਨੇ ਦੱਸਿਆ...
ਨਵੀਂ ਦਿੱਲੀ, 4 ਫਰਵਰੀ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਆਉਣ ਵਾਲੀਆਂ ਕਰਨਾਟਕ ਚੋਣਾਂ 2023 ਲਈ ਭਾਜਪਾ ਦਾ ਇੰਚਾਰਜ ਅਤੇ ਤਾਮਿਲਨਾਡੂ ਭਾਜਪਾ ਦੇ ਪ੍ਰਧਾਨ ਕੇ ਅੰਨਾਮਲਾਈ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਚਿਲੀ ਦੇ ਜੰਗਲਾਂ ’ਚ ਲੱਗੀ ਭਿਆਨਕ ਅੱਗ, 13 ਲੋਕਾਂ ਦੀ ਮੌਤ
ਨਵੀਂ ਦਿੱਲੀ, 4 ਫਰਵਰੀ - ਅੰਤਰਰਾਸ਼ਟਰੀ ਟੈਸਟਿੰਗ ਏਜੰਸੀ ਨੇ ਭਾਰਤੀ ਜਿਮਨਾਸਟ ਦੀਪਾ ਕਰਮਾਕਰ 'ਤੇ 21 ਮਹੀਨਿਆਂ ਲਈ ਪਾਬੰਦੀ ਲਗਾ ਦਿੱਤੀ...
...50 days ago
ਅਸਾਮ, 4 ਫਰਵਰੀ - ਅਸਾਮ ਪੁਲਿਸ ਨੇ ਅੱਜ ਸਵੇਰ ਤੱਕ ਬਾਲ ਵਿਆਹ ਨਾਲ ਸੰਬੰਧਿਤ ਮਾਮਲਿਆਂ 'ਚ ਸ਼ਾਮਿਲ 2,170 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਆਈ.ਜੀ.ਪੀ. ਲਾਅ ਐਂਡ ਆਰਡਰ ਅਤੇ ਅਸਾਮ ਪੁਲਿਸ ਦੇ ਬੁਲਾਰੇ...
...50 days ago
ਅੰਮ੍ਰਿਤਸਰ, 4 ਫਰਵਰੀ (ਜਸਵੰਤ ਸਿੰਘ ਜੱਸ)- 4 ਫਰਵਰੀ 1986 ਨੂੰ ਹੋਏ ਨਕੋਦਰ ਗੋਲੀ ਕਾਂਡ ਦੇ 4 ਸ਼ਹੀਦਾਂ ਦੀ ਯਾਦ ਵਿਚ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸੰਬੰਧਿਤ ਪਰਿਵਾਰਾਂ ਵਲੋਂ ਸ੍ਰੀ ਅਖੰਡ ਪਾਠ...
...50 days ago
ਭਾਜਪਾ ਪੂਰੇ ਭਾਰਤ ’ਚ 4 ਅਤੇ 5 ਫਰਵਰੀ ਨੂੰ ਇਕ ਮੇਗਾ ਬਜਟ ਕਰੇਗੀ ਲਾਂਚ
ਤਾਮਿਲਨਾਡੂ, 4 ਫਰਵਰੀ-ਜ਼ਿਲ੍ਹਾ ਕੁਲੈਕਟਰ, ਤਾਮਿਲਨਾਡੂ ਦੇ ਤੰਜਾਵੁਰ ਜ਼ਿਲ੍ਹੇ 'ਚ ਭਾਰੀ ਮੀਂਹ ਦੇ ਮੱਦੇਨਜ਼ਰ, ਜ਼ਿਲ੍ਹੇ 'ਚ ਸਕੂਲ ਅਤੇ ਕਾਲਜ ਸ਼ਨੀਵਾਰ ਨੂੰ ਬੰਦ ਰਹਿਣਗੇ।
⭐ਮਾਣਕ-ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX