JALANDHAR WEATHER

ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 27 ਮਈ (ਜਸਵੰਤ ਸਿੰਘ ਜੱਸ)- ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਚੱਲਦੇ ਅਕਾਸ਼ਵਾਣੀ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਬੰਦ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਪੰਜਾਬ ਅਤੇ ਪੰਜਾਬੀ ਭਾਸ਼ਾ ਨਾਲ ਵਿਤਕਰੇ ਵਾਲਾ ਹੈ, ਜਿਸ ਨੂੰ ਤੁਰੰਤ ਵਾਪਸ ਲਿਆ ਜਾਵੇ। ਐਡਵੋਕੇਟ ਧਾਮੀ ਨੇ ਆਖਿਆ ਕਿ ਦਿੱਲੀ ਅੰਦਰ ਵੱਡੀ ਗਿਣਤੀ ’ਚ ਪੰਜਾਬੀ ਵੱਸਦੇ ਹਨ, ਜਦਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੋਣ ਨਾਤੇ ਇਥੋਂ ਪੰਜਾਬੀ ਭਾਸ਼ਾ ਦੇ ਬੁਲੇਟਿਨ ਖ਼ਤਮ ਕਰਨੇ ਪੰਜਾਬ ਅਤੇ ਪੰਜਾਬੀਆਂ ਨਾਲ ਵੱਡਾ ਧੱਕਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅੱਧੀ ਸਦੀ ਤੋਂ ਵੱਧ ਸਮੇਂ ਤੋਂ ਚੱਲ ਰਹੇ ਪੰਜਾਬੀ ਦੇ ਬੁਲੇਟਿਨ ਬੰਦ ਕਰਨਾ ਸਰਕਾਰ ਦੀ ਪੱਖਪਾਤੀ ਸੋਚ ਤੋਂ ਸੇਧਿਤ ਹੈ, ਜਿਸ ਨਾਲ ਪੰਜਾਬੀਆਂ ਅੰਦਰ ਨਿਰਾਸ਼ਾ ਪੈਦਾ ਹੋਣੀ ਸੁਭਾਵਿਕ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ