JALANDHAR WEATHER

ਪੰਜਾਬ ਕਾਂਗਰਸ ਨੇ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦਾ ਦਿੱਤਾ ਸੱਦਾ: ਮਾਮਲਾ ਸ. ਬਰਜਿੰਦਰ ਸਿੰਘ ਹਮਦਰਦ ’ਤੇ ਵਿਜੀਲੈਂਸ ਜਾਂਚ ਦਾ

ਚੰਡੀਗੜ੍ਹ, 29 ਮਈ- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਰੋਜ਼ਾਨਾ ‘ਅਜੀਤ’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਜੀ ਵਿਰੁੱਧ ਪੰਜਾਬ ਸਰਕਾਰ ਦੀ ਬਦਲਾਖੋਰੀ ਵਾਲੀ ਕਾਰਵਾਈ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ, ਜੋ ਕਿ ਬੇਹੱਦ ਨਿੰਦਣਯੋਗ ਹੈ। ਬਰਜਿੰਦਰ ਸਿੰਘ ਜੀ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਪੰਜਾਬ ਕਾਂਗਰਸ ਲੀਡਰਸ਼ਿਪ ਨੇ ਪ੍ਰੈੱਸ ਦੀ ਆਜ਼ਾਦੀ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ 1 ਜੂਨ ਨੂੰ ਦੁਪਹਿਰ 1 ਵਜੇ ਜਲੰਧਰ ਵਿਖੇ ਉਨ੍ਹਾਂ ਦੇ ਦਫਤਰ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸਾਰੀਆਂ ਪਾਰਟੀਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਧਰਮ, ਸੱਭਿਆਚਾਰ ਅਤੇ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਲੋਕਤੰਤਰ ਦੇ ਚੌਥੇ ਥੰਮ ਦੀ ਆਜ਼ਾਦੀ ਦੀ ਰਾਖੀ ਕਰਨ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਇਕੱਠੇ ਹੋ ਕੇ ਆਵਾਜ਼ ਬੁਲੰਦ ਕਰਨ।

ਦੱਸ ਦੇਈਏ ਕਿ ਇਸ ਸੰਬੰਧੀ ਦਿੱਲੀ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਇਕ ਮੀਟਿੰਗ ਹੋਈ ਹੈ, ਜਿਸ ’ਚ ਇਹ ਮਤਾ ਪਾਸ ਕੀਤਾ ਗਿਆ ਹੈ। ਇਹ ਮੀਟਿੰਗ ਦਿੱਲੀ ਦੇ 24 ਅਕਬਰ ਰੋਡ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਵਲੋਂ ਕਾਂਗਰਸੀਆਂ ਆਗੂਆਂ ਦੀ ਮੀਟਿੰਗ ਤੋਂ ਬਾਅਦ ਹੋਈ। ਇਸ ’ਚ ਨਵਜੋਤ ਸਿੰਘ ਸਿੱਧੂ, ਮਨੀਸ਼ ਤਿਵਾੜੀ, ਹਰੀਸ਼ ਚੌਧਰੀ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਵਿੰਦਰ ਸਿੰਘ ਕੋਟਲੀ, ਰਾਜਾ ਵੜਿੰਗ, ਭਾਰਤ ਭੂਸ਼ਣ ਆਸ਼ੂ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਓ.ਪੀ. ਸੋਨੀ, ਡਾ. ਅਮਰ ਸਿੰਘ, ਰਾਣਾ ਕੇ.ਪੀ. ਤੇ ਗੁਰਕੀਰਤ ਸਿੰਘ ਕੋਟਲੀ ਆਗੂ ਮੌਜੂਦ ਸਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ