ਪਹਿਲਵਾਨ ਕੁੜੀਆਂ ਨਾਲ ਹੋਈ ਧੱਕਾ ਮੁੱਕੀ ਦਾ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਰੋਧ
ਅੰਮ੍ਰਿਤਸਰ, 29 ਮਈ- ਬੀਤੇ ਦਿਨ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੀਆਂ ਪਹਿਲਵਾਨ ਕੁੜੀਆਂ ਨਾਲ ਪੁਲਿਸ ਵਲੋਂ ਕੀਤੀ ਗਈ ਧੱਕਾ ਮੁੱਕੀ ’ਤੇ ਪ੍ਰਤੀਕਰਮ ਦਿੰਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਨੇ ਕਿਹਾ ਕਿ ਸੰਸਦ ਦੇ ਉਦਘਾਟਨ ਮੌਕੇ ਭਾਰਤ ਲਈ ਗੋਲਡ ਮੈਡਲ ਜਿੱਤਣ ਵਾਲੀਆਂ ਲੜਕੀਆਂ ਨੂੰ ਡਾਂਗਾਂ ਨਾਲ ਕੁੱਟਣਾ ਤੇ ਬੇਵੱਸ ਲੜਕੀਆਂ ਦੀਆਂ ਨਿਕਲੀਆਂ ਹੂਕਾਂ ਨਵੀਂ ਸੰਸਦ ਦੇ ਇਤਿਹਾਸ ਦਾ ਪਹਿਲਾ ਕਾਲਾ ਵਰਕਾ ਹੈ।