JALANDHAR WEATHER

ਰਾਹੁਲ ਗਾਂਧੀ ਚੀਨ ਨਾਲ ਆਪਣੇ ਸਝੌਤਿਆਂ ਦੇ ਵੇਰਵੇ ਨਾਲ ਸਾਹਮਣੇ ਆਉਣ- ਨਿਰਮਲਾ ਸੀਤਾਰਮਨ

ਨਵੀਂ ਦਿੱਲੀ, 30 ਮਈ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੀਨ ਦੇ ਮੁੱਦੇ ’ਤੇ ਭਾਰਤ ਸਰਕਾਰ ਨੂੰ ਤਾਹਨੇ ਮਾਰਨ ਵਾਲੇ ਬਿਆਨ ’ਤੇ ਨਿਸ਼ਾਨਾ ਸਾਧਿਆ ਹੈ। ਸੀਤਾਰਮਨ ਨੇ ਕਿਹਾ ਕਿ ਉਹ (ਰਾਹੁਲ ਗਾਂਧੀ) ਚੀਨ ਨਾਲ ਆਪਣੇ ਸਮਝੌਤਿਆਂ ਦੇ ਵੇਰਵਿਆਂ ਦੇ ਨਾਲ ਸਾਹਮਣੇ ਕਿਉਂ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ 56 ਇੰਚ ਦਾ ਤਾਅਨਾ ਮਾਰਦੇ ਹੋਏ ਸ਼ਰਮ ਆਉਣੀ ਚਾਹੀਦੀ ਹੈ, ਖ਼ਾਸ ਤੌਰ ’ਤੇ ਜਦੋਂ ਕੋਈ ਨਹੀਂ ਜਾਣਦਾ ਕਿ ਉਨ੍ਹਾਂ ਨੇ ਚੀਨ ਨਾਲ ਕੀ ਸਮਝੌਤਾ ਕੀਤਾ ਸੀ। ਦੱਸ ਦਈਏ ਹੈ ਕਿ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ’ਤੇ ਦੋਸ਼ ਲਗਾਉਂਦੇ ਹੋਏ ਕਿਹਾ ਸੀ ਕਿ ਚੀਨ ਸੰਬੰਧੀ ਸਰਕਾਰ ਕੋਲ ਕੋਈ ਰਣਨੀਤੀ ਨਹੀਂ ਹੈ ਅਤੇ ਇਹ ਇਕ ਝੂਠ ਤੋਂ ਬਾਅਦ ਝੂਠ ਦੱਸ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ