JALANDHAR WEATHER

ਕਤਲ ਕੀਤੀ ਗਈ ਲੜਕੀ ਦੇ ਘਰ ਪੁੱਜੇ ਹੰਸ ਰਾਜ ਹੰਸ

ਨਵੀਂ ਦਿੱਲੀ, 30 ਮਈ- ਭਾਜਪਾ ਸਾਂਸਦ ਹੰਸ ਰਾਜ ਹੰਸ ਦੋਸ਼ੀ ਸਾਹਿਲ ਵਲੋਂ ਕਤਲ ਕੀਤੀ ਗਈ 16 ਸਾਲਾ ਲੜਕੀ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਲੜਕੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ 1 ਲੱਖ ਰੁਪਏ ਦਾ ਚੈੱਕ ਸੌਂਪਿਆ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਇਸ ਸੰਬੰਧੀ ਪੁਲਿਸ ਨਾਲ ਗੱਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਰਮ ਹੈ ਕਿਸੇ ਵੀ ਪਾਰਟੀ ’ਤੇ ਜੋ ਅਜਿਹੀ ਤ੍ਰਾਸਦੀ ਤੋਂ ਬਾਅਦ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਕੇ ’ਤੇ ਬਹੁਤ ਸਾਰੇ ਲੋਕ ਸਨ, ਉਨ੍ਹਾਂ ਨੂੰ ਦੋਸ਼ੀ ਨੂੰ ਉਥੇ ਹੀ ਫੜਨਾ ਚਾਹੀਦਾ ਸੀ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਮੈਨੂੰ ਇਹ ਵੀਡੀਓ ਦੇਖ ਕੇ ਬੇਹੱਦ ਦੁੱਖ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ