JALANDHAR WEATHER

ਮੀਡੀਆ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ-ਵੀਰ ਸਿੰਘ ਲੋਪੋਕੇ (ਸਾਬਕਾ ਵਿਧਾਇਕ)

ਓਠੀਆਂ, 30 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਅਤੇ ਪੰਜਾਬੀਅਤ ਦੀ ਆਵਾਜ਼ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਸਰਦਾਰ ਬਰਜਿੰਦਰ ਸਿੰਘ ਹਮਦਰਦ ਵਿਰੁੱਧ ਪੰਜਾਬ ਦੀ ਆਮ ਪਾਰਟੀ ਦੀ ਸਰਕਾਰ ਵਲੋਂ ਵਿਜੀਲੈਂਸ ਰਾਹੀਂ ਪੁੱਛ ਪੜਤਾਲ ਕਰਨ ਲਈ ਤਲਬ ਕਰਨ ਦੀ ਜੋ ਕਾਰਵਾਈ ਕੀਤੀ ਜਾ ਰਹੀ ਹੈ, ਉਹ ਬਹੁਤ ਨਿੰਦਣਯੋਗ ਹੈ।ਇਹ ਵਿਚਾਰ ਹਲਕਾ ਰਾਜਾਸਾਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਨੇ ਸਰਕਲ ਪ੍ਰਧਾਨ ਸਾਬਕਾ ਸਰਪੰਚ ਤੇਜਇਕਬਾਲ ਸਿੰਘ ਮੁਹਾਰ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦੇ ਵਰਕਰਾਂ ਨਾਲ ਆਪਸੀ ਭਾਈਚਾਰਕ ਸਾਂਝ ਦੇ ਇਮਾਨਦਾਰ ਦੇ ਪ੍ਰਤੀਕ ਰੋਜ਼ਾਨਾ ਅਜੀਤ ਦੇ ਮੁੱਖ ਸੰਪਾਦਕ ਸਰਦਾਰ ਬਰਜਿੰਦਰ ਸਿੰਘ ਹਮਦਰਦ ਦੇ ਹੱਕ ਵਿੱਚ ਨਿਤਰਣ ਲਈ ਕੀਤੀ ਮੀਟਿੰਗ ਦੌਰਾਨ ਪ੍ਰਗਟ ਕੀਤੇ।ਉਨ੍ਹਾਂ ਕਿਹਾ 'ਆਪ' ਸਰਕਾਰ ਆਪਣੀਆਂ ਵਲੋਂ ਨਾਕਾਮੀਆਂ ਨੂੰ ਛੁਪਾਉਣ ਲਈ ਮੀਡੀਆ ਖ਼ਿਲਾਫ਼ ਜੋ ਤਾਨਾਸ਼ਾਹੀ ਰੱਵਈਆ ਅਪਨਾਇਆ ਜਾ ਰਿਹਾ ਹੈ, ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ