JALANDHAR WEATHER

1 ਜੂਨ ਨੂੰ ਹਮਦਰਦ ਭਵਨ ਵਿਚ ਹੋਣ ਵਾਲੀ ਸਰਬ ਪਾਰਟੀ ਮੀਟਿੰਗ ਵਿਚ ਸ਼ਾਮਿਲ ਹੋਵੇਗੀ ਬਸਪਾ-ਜਸਵੀਰ ਗੜ੍ਹੀ

ਚੰਡੀਗੜ੍ਹ, 30 ਮਈ-ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮੀਡੀਆ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ। ਜਾਰੀ ਬਿਆਨ ਵਿਚ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਗਰੇਜਾਂ ਦੀ ਗੋਰੀ ਸਰਕਾਰ ਦੇ ਦਿਨ ਚੇਤੇ ਕਰਵਾ ਦਿੱਤੇ ਹਨ ਜੋ ਸਰਕਾਰ ਦੀ ਨੁਕਤਾਚੀਨੀ ਕਰਨ ਉਤੇ ਦੇਸੀ ਤੇ ਅੰਗਰੇਜ਼ੀ ਅਖ਼ਬਾਰਾਂ ਨੂੰ ਹੀ ਬੰਦ ਕਰ ਦਿੰਦੇ ਸਨ। ਉਨ੍ਹਾਂ ਕਿਹਾ ਕਿ ਅਜਿਹੇ ਧੱਕੇਸ਼ਾਹੀ ਵਾਲੇ ਹਾਲਾਤਾਂ ਖ਼ਿਲਾਫ਼ ਬਹੁਜਨ ਸਮਾਜ ਪਾਰਟੀ 1 ਜੂਨ ਨੂੰ ਹਮਦਰਦ ਭਵਨ ਵਿਚ ਹੋਣ ਵਾਲੀ ਸਰਬ ਪਾਰਟੀ ਮੀਟਿੰਗ ਵਿਚ ਸ਼ਾਮਿਲ ਹੋਵੇਗੀ ਅਤੇ ਸਰਕਾਰ ਖ਼ਿਲਾਫ਼ ਸਮਾਂ ਆਉਣ ਤੇ ਸੜਕ ਤੇ ਆਉਣ ਤੋਂ ਵੀ ਗੁਰੇਜ਼ ਨਹੀਂ ਕਰੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ