JALANDHAR WEATHER

ਡਾ. ਹਮਦਰਦ ਨੂੰ ਭੇਜੇ ਸੰਮਨਾਂ ਵਿਰੁੱਧ ਬੋਲੇ ਜੈਵੀਰ ਸ਼ੇਰਗਿੱਲ, ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ ਲੋਕਤੰਤਰ ਦੇ ਚੌਥੇ ਥੰਮ ’ਤੇ ਬੇਸ਼ਰਮੀ ਨਾਲ ਕਰ ਰਹੀ ਹਮਲਾ

ਨਵੀਂ ਦਿੱਲੀ, 31 ਮਈ- ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਜੈ ਵੀਰ ਸ਼ੇਰਗਿੱਲ ਨੇ ਪੰਜਾਬ ਸਰਕਾਰ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਭੇਜੇ ਸੰਮਨਾਂ ਦੇ ਵਿਰੋਧ ਵਿਚ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ ਲੋਕਤੰਤਰ ਦੇ ਚੌਥੇ ਥੰਮ ’ਤੇ ਬੇਸ਼ਰਮੀ ਨਾਲ ਹਮਲਾ ਕਰ ਰਹੀ ਹੈ। ਉਨ੍ਹਾਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਦੇ ਆਲੀਸ਼ਾਨ ਬੰਗਲੇ ਦਾ ਪਰਦਾਫ਼ਾਸ਼ ਕਰਨ ਵਾਲੀ ਇਕ ਮਹਿਲਾ ਰਿਪੋਰਟਰ ਨੂੰ ਗ੍ਰਿਫ਼ਤਾਰ ਕਰਵਾਇਆ ਅਤੇ ਫ਼ਿਰ ‘ਅਜੀਤ’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਜੀ ਨੂੰ ਵਿਜੀਲੈਂਸ ਨੇ ਤਲਬ ਕੀਤਾ ਤੇ ਹੁਣ ਪੰਜਾਬ ਦੇ ਮੰਤਰੀ ਇੰਦਰਬੀਰ ਨਿੱਝਰ ਨੂੰ ਸਰਦਾਰ ਬਰਜਿੰਦਰ ਸਿੰਘ ਜੀ ਦੇ ਹੱਕ ਵਿਚ ਬੋਲਣ ਲਈ ਅਸਤੀਫ਼ਾ ਦੇਣਾ ਪਿਆ। ਉਨ੍ਹਾਂ ਅੱਗੇ ਲਿਖਿਆ ਕਿ ਸੱਤਾ ਦੇ ਨਸ਼ੇ ’ਚ ਧੁੱਤ ‘ਆਪ’ ਬ੍ਰਿਗੇਡ ਨੂੰ ਸੱਚ ਅਤੇ ਨਿਡਰ ਮੀਡੀਆ ਤੋਂ ਐਲਰਜੀ ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ