JALANDHAR WEATHER

‘ਆਪ’ ਸਰਕਾਰ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲੋਂ ਅਹਿਮ ਵਿਭਾਗ ਲਏ ਵਾਪਸ

ਅਜਨਾਲਾ, 31 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੰਤਰੀ ਮੰਡਲ ਵਿਚ ਕੀਤੇ ਗਏ ਫ਼ੇਰਬਦਲ ਦੌਰਾਨ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਤੇ ਮੰਤਰੀ ਮੰਡਲ ਵਿਚ ਸੀਨੀਅਰ ਤੇ ਮਿਹਨਤੀ ਮੰਤਰੀ ਵਜੋਂ ਜਾਣੇ ਜਾਂਦੇ ਕੁਲਦੀਪ ਸਿੰਘ ਧਾਲੀਵਾਲ ਕੋਲੋਂ ਦੋ ਅਹਿਮ ਵਿਭਾਗ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਵਾਪਸ ਲੈ ਲਏ ਹਨ। ਉਨ੍ਹਾਂ ਨੂੰ ਹੁਣ ਐਨ.ਆਰ.ਆਈ ਵਿਭਾਗ ਦੇ ਨਾਲ-ਨਾਲ ਪ੍ਰਸ਼ਾਸਨਿਕ ਸੁਧਾਰ ਵਿਭਾਗ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ