JALANDHAR WEATHER

ਪੰਜਾਬ ਸਰਕਾਰ ਦੀ ਅਦਾਰਾ ਅਜੀਤ ਖ਼ਿਲਾਫ਼ ਦਮਨਕਾਰੀ ਨੀਤੀਆ ਵਿਰੁੱਧ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਅਰਥੀ ਫੂਕ ਮੁਜ਼ਾਹਰਾ

ਅੰਮ੍ਰਿਤਸਰ 1 ਜੂਨ (ਵਰਪਾਲ)- ਪੰਜਾਬ ਸਰਕਾਰ ਦੀਆਂ ਅਦਾਰਾ ਅਜੀਤ ਖ਼ਿਲਾਫ਼ ਦਮਨਕਾਰੀ ਨੀਤੀਆਂ ਅਤੇ ਪਹਿਲਵਾਨ ਲੜਕੀਆਂ ਦੇ ਜਿਣਸੀ ਸ਼ੋਸ਼ਣ ਮਾਮਲੇ ਵਿਚ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਅਦਾਰਾ ਅਜੀਤ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ ਅਤੇ ਜੇਕਰ ਸਰਕਾਰ ਨੇ ਆਪਣੀਆਂ ਹਰਕਤਾਂ ਨਾ ਛੱਡੀਆਂ ਤਾਂ ਤਿੱਖਾ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਵਲੋਂ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਵੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ