JALANDHAR WEATHER

ਲਾਰੈਂਸ ਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰ ਗਿ੍ਫ਼ਤਾਰ

ਨਵੀਂ ਦਿੱਲੀ, 1 ਜੂਨ- ਗੁਰੂਗ੍ਰਾਮ ਪੁਲਿਸ ਦੇ ਏ.ਸੀ.ਪੀ. ਕ੍ਰਾਈਮ ਵਰੁਣ ਦਹੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿਚੋਂ 7 ਪੁਲਿਸ ਵਰਦੀ ਵਿਚ ਗ੍ਰਿਫ਼ਤਾਰ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਉਹ ਕੋਈ ਗੰਭੀਰ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਉਨ੍ਹਾਂ ਕੋਲੋਂ 4 ਵਿਦੇਸ਼ੀ ਪਿਸਤੌਲ ਤੇ 28 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ