JALANDHAR WEATHER

ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ

ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਉਨ੍ਹਾਂ ਤਖ਼ਤ ਸਾਹਿਬ ਮੱਥਾ ਟੇਕਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਉਪਰੰਤ ਗੁਰਦੁਆਰਾ ਲਿਖਣਸਰ ਸਾਹਿਬ ਵਿਖੇ ਪੈਂਤੀ ਲਿਖੀ। ਗੁਰਦੁਆਰਾ ਦਮਦਮਾ ਸਾਹਿਬ ਵਿਖੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਵਲੋਂ ਗ੍ਰੰਥੀ ਜਰਨੈਲ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ। ਬੀਬਾ ਬਾਦਲ ਨੇ ਇਸ ਮੌਕੇ ਪੱਤਰਕਾਰਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਪਰ ਤਖ਼ਤ ਸਾਹਿਬ ਕੰਪਲੈਕਸ ਦੇ ਬਾਹਰ ਕੁਝ ਲੋਕਾਂ ਨੇ ਉਨ੍ਹਾਂ ਨੂੰ ਆਪਣੀਆਂ ਮੁਸ਼ਕਲਾਂ ਤੋਂ ਜਾਣੂੰ ਕਰਵਾਇਆ, ਜਿੰਨ੍ਹਾਂ ਦੇ ਹੱਲ ਦਾ ਬੀਬਾ ਬਾਦਲ ਨੇ ਭਰੋਸਾ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ