JALANDHAR WEATHER

ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ

ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਏ.ਡੀ.ਸੀ.ਪੀ. ਸਮੀਰ ਵਰਮਾ ਨੇ ਦੱਸਿਆ ਕਿ ਇਸ ਸੰਬੰਧੀ ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਸੂਚਨਾ ਵਾਇਰਲੈਸ ਰਾਹੀਂ ਵੱਖ ਵੱਖ ਥਾਣਿਆਂ ਵਿਚ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ