JALANDHAR WEATHER

ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ

ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਅਤੇ ਮਾਰਚ ਕੀਤਾ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜਗਜੀਤ ਸਿੰਘ ਹਨੀ ਫੱਤਣਵਾਲਾ, ਜ਼ਿਲ੍ਹਾ ਸਕੱਤਰ ਬਿੰਦਰ ਗੋਨਿਆਣਾ, ਬਾਰਬਰ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ ਅਤੇ ਹੋਰ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਅਦਾਰਾ ‘ਅਜੀਤ’ ਦੇ ਸਰਕਾਰੀ ਇਸ਼ਤਿਹਾਰ ਬੰਦ ਕਰਨ ਦੀ ਨਿਖੇਧੀ ਕੀਤੀ ਅਤੇ ਡਾ. ਹਮਦਰਦ ਨੂੰ ਵਿਜੀਲੈਂਸ ਵਿਭਾਗ ਰਾਹੀਂ ਤੰਗ ਪ੍ਰੇਸ਼ਾਨ ਕਰਨ ਦੀ ਵੀ ਨਿੰਦਾ ਕੀਤੀ। ਉਹਨਾਂ ਕਿਹਾ ਕਿ ਇਲਾਕੇ ਦੇ ਲੋਕ ਉਨ੍ਹਾਂ ਨਾਲ ਚੱਟਾਨ ਵਾਂਗ ਖੜੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ