JALANDHAR WEATHER

ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ

ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ ਲਈ ਬਹੁਤ ਦੁਖਦਾਈ ਸੀ, ਜਿਨ੍ਹਾਂ ਦੀ ਜਾਨ ਚਲੀ ਗਈ ਹੈ। ਸਰਕਾਰ ਜ਼ਖ਼ਮੀ ਹੋਏ ਲੋਕਾਂ ਦੀ ਚੰਗੀ ਸਿਹਤ ਤੇ ਇਲਾਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਇਸ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਜਾਂਚ ਵਿਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ