JALANDHAR WEATHER

ਕੈਲੀਫ਼ੋਰਨੀਆ ’ਚ ਸੈਨਟ ਵਲੋਂ ਸਿੱਖਾਂ ਨੂੰ ਵੱਡੀ ਰਾਹਤ, ਬਿਨਾਂ ਹੈਲਮਟ ਬਾਈਕ ਚਲਾਉਣ ਸੰਬੰਧੀ ਬਿੱਲ ਪਾਸ

ਸੈਕਰਾਮੈਂਟੋ,ਕੈਲੀਫੋਰਨੀਆ, 6 ਜੂਨ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਵਿਚ ਸਟੇਟ ਸੈਨਟ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੰਦਿਆਂ ਇਕ ਬਿੱਲ ਉਪਰ ਮੋਹਰ ਲਾ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਿੱਖ ਬਿਨ੍ਹਾਂ ਹੈਲਮਟ ਪਹਿਨੇ ਆਪਣੀ ਰਵਾਇਤੀ ਦਸਤਾਰ ਬੰਨ ਕੇ ਬਾਈਕ ਚਲਾ ਸਕਣਗੇ। ਸੈਨਟ ਮੈਂਬਰ ਬਰੀਅਨ ਡਾਹਲ ਵਲੋਂ ਪੇਸ਼ ਕੀਤੇ ਬਿੱਲ ਨੂੰ ਸੈਨਟ ਨੇ 21-8 ਵੋਟਾਂ ਦੇ ਫ਼ਰਕ ਨਾਲ ਪਾਸ ਕਰ ਦਿੱਤਾ। ਹੁਣ ਇਹ ਬਿੱਲ ਅਸੰਬਲੀ ਵਿਚ ਜਾਵੇਗਾ। ਬਿੱਲ ਪੇਸ਼ ਕਰਨ ਤੋਂ ਬਾਅਦ ਜਾਰੀ ਇਕ ਬਿਆਨ ਵਿਚ ਡਾਹਲ ਨੇ ਕਿਹਾ ਕਿ ਧਾਰਮਿੱਕ ਆਜ਼ਾਦੀ ਇਸ ਦੇਸ਼ ਦੀ ਪ੍ਰਮੁੱਖ ਬੁਨਿਆਦ ਹੈ। ਸਾਨੂੰ ਅਮਰੀਕੀਆਂ ਨੂੰ ਇਹ ਅਧਿਕਾਰ ਹੈ ਕਿ ਅਸੀਂ ਆਪਣੇ ਧਰਮ ਦਾ ਪ੍ਰਗਟਾਵਾ ਆਜ਼ਾਦੀ ਨਾਲ ਕਰ ਸਕਦੇ ਹਾਂ। ਮੇਰਾ ਵਿਸ਼ਵਾਸ਼ ਹੈ ਕਿ ਇਹ ਅਧਿਕਾਰ ਹਰ ਇਕ ਤੱਕ ਪਹੁੰਚਣਾ ਚਾਹੀਦਾ ਹੈ। ਕੋਈ ਵੀ ਕਾਨੂੰਨ ਜੇਕਰ ਕਿਸੇ ਦੇ ਧਰਮ ਦੇ ਪ੍ਰਗਟਾਵੇ ਨੂੰ ਸੀਮਿਤ ਕਰਦਾ ਹੈ ਤਾਂ ਉਹ ਇਸ ਦੇਸ਼ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਜੋ ਦਸਤਾਰ ਜਾਂ ਪਟਕਾ ਬੰਨਦੇ ਹਨ, ਨੂੰ ਹੈਲਮਟ ਪਹਿਣ ਤੋਂ ਛੋਟ ਦੇਣਾ ਇਕ ਸਧਾਰਨ ਤਰੀਕਾ ਹੈ ਜੋ ਇਹ ਯਕੀਨੀ ਬਣਾਉਂਦਾ ਹੈ ਕਿ ਇਸ ਦੇਸ਼ ਵਿਚ ਹਰ ਇਕ ਧਰਮ ਦੀ ਆਜ਼ਾਦੀ ਸੁਰੱਖਿਅਤ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ