JALANDHAR WEATHER

ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ

ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ’ਤੇ ਵਿਜੀਲੈਂਸ ਜਾਂਚ ਰਾਹੀਂ ਪਾਏ ਜਾ ਰਹੇ ਦਬਾਅ ਵਿਰੁੱਧ ਅੱਜ ‘ਅਜੀਤ’ ਦੇ ਹੱਕ ਵਿਚ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਕੇ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਪੰਜਾਬ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਪਹਿਲਾਂ ਅਜੀਤ ਅਖ਼ਬਾਰ ਦੇ ਇਸ਼ਤਿਹਾਰ ਬੰਦ ਕਰਨੇ ਫ਼ਿਰ ਡਾ. ਹਮਦਰਦ ਨੂੰ ਵਿਜੀਲੈਂਸ ਵਲੋਂ ਤੱਲਬ ਕਰਨਾ ਬਹੁਤ ਮਾੜੀ ਗਲ ਹੈ। ਉਨ੍ਹਾਂ ਕਿਹਾ ਕਿ ਅਸੀਂ ਅਜੀਤ ਦੇ ਨਾਲ ਖੜੇ੍ਹ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ