JALANDHAR WEATHER

ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ

ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਅੱਜ ਕਿਹਾ ਕਿ ਇਕ ਅਜਿਹੇ ਵਿਦਿਆਰਥੀ ਨੂੰ ਸਜ਼ਾ ਦੇਣਾ ਬੇਇਨਸਾਫ਼ੀ ਹੈ, ਜਿਸ ਨੇ ਆਪਣੀ ਸਿੱਖਿਆ ਨੇਕ ਭਾਵਨਾ ਨਾਲ ਕੀਤੀ ਹੈ ਅਤੇ ਉਨ੍ਹਾਂ ਦੋਸ਼ੀ ਧਿਰਾਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਗੁੰਮਰਾਹ ਕੀਤਾ ਹੈ। ਮੋਦੀ ਸਰਕਾਰ ਦੇ ਨੌਂ ਸਾਲਾਂ ’ਤੇ ਪ੍ਰੈਸ ਕਾਨਫ਼ਰੰਸ ਦੌਰਾਨ ਸਵਾਲਾਂ ਦੇ ਜਵਾਬ ਦਿੰਦੇ ਹੋਏ ਜੈਸ਼ੰਕਰ ਨੇ ਕਿਹਾ ਕਿ ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ