JALANDHAR WEATHER

ਪਿੰਡ ਦੀਨਾਂ ਸਾਹਿਬ ਦੇ ਨੌਜਵਾਨ ਦੀ ਮਨੀਲਾ ਵਿਖੇ ਭੇਦਭਰੀ ਹਾਲਤ ਚ ਮੌਤ

ਨਿਹਾਲ ਸਿੰਘ ਵਾਲਾ (ਮੋਗਾ), 9 ਜੂਨ (ਸੁਖਦੇਵ ਸਿੰਘ ਖ਼ਾਲਸਾ)-ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਦੀਨਾਂ ਸਾਹਿਬ ਦੇ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਵਿਖੇ ਗਏ ਨੌਜਵਾਨ ਪ੍ਰਦੀਪ ਸਿੰਘ (34) ਪੁੱਤਰ ਜਗਦੇਵ ਸਿੰਘ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਮਿਲਣ 'ਤੇ ਪਰਿਵਾਰ ਡੂੰਘੇ ਸਦਮੇ ਵਿਚ ਹੈ। ਇਸ ਸੰਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਜਗਦੇਵ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਚਾਰ ਸਾਲ ਪਹਿਲਾਂ ਆਪਣੇ ਪਰਿਵਾਰ ਦੀ ਰੋਜ਼ੀ ਰੋਟੀ ਲਈ ਦਸ ਲੱਖ ਰੁਪਏ ਖਰਚ ਕੇ ਮਨੀਲਾ ਗਿਆ ਸੀ, ਪਰ ਅਚਾਨਕ ਬੀਤੇ ਦਿਨੀਂ ਉਸ ਦੀ ਮੌਤ ਦੀ ਆਈ ਮਾੜੀ ਖ਼ਬਰ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ