JALANDHAR WEATHER

'ਪਹਿਲੀ ਜੰਗ ਪਹਿਲੀ ਫ਼ਤਹਿ' ਦਿਵਸ ਨੂੰ ਸਮਰਪਿਤ ਗੁ: ਸ਼ਹੀਦਗੰਜ ਸਾਹਿਬ ਤੋਂ ਗੁ: ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਨਗਰ ਕੀਰਤਨ

 ਅੰਮ੍ਰਿਤਸਰ, 9 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਮੁਗ਼ਲ ਹਕੂਮਤ ਵਿਰੁੱਧ ਅੰਮ੍ਰਿਤਸਰ ਦੀ ਧਰਤੀ 'ਤੇ ਲੜੀ ਗਈ 'ਪਹਿਲੀ ਜੰਗ' ਵਿਚ ਪ੍ਰਾਪਤ ਕੀਤੀ 'ਪਹਿਲੀ ਫ਼ਤਹਿ' ਨੂੰ ਸਮਰਪਿਤ ਗੁ: ਕਿਲ੍ਹਾ ਸ੍ਰੀ ਲੋਹਗੜ੍ਹ੍ ਸਾਹਿਬ ਵਿਖੇ ਮਨਾਏ ਜਾ ਰਹੇ ਸਲਾਨਾ ਫ਼ਤਹਿ ਦਿਵਸ ਸੰਬੰਧੀ ਅੱਜ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਚੌਕ ਤੋਂ ਸ਼ਰਧਾ ਸਹਿਤ ਸਜਾਇਆ ਜਾ ਰਿਹਾ ਹੈ। ਸ੍ਰੀ ਸੁਮਖਨੀ ਸਾਹਿਬ ਸੇਵਾ ਸੁਸਾਇਟੀ ਗੁ: ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਜਾ ਰਹੇ ਇਸ ਨਗਰ ਕੀਰਤਨ ਵਿਚ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ, ਹਾਥੀ ਘੋੜਿਆਂ ਤੇ ਸਵਾਰ ਨਿਹੰਗ ਸਿੰਘ ਤੇ ਸੰਗਤਾਂ ਸ਼ਾਮਿਲ ਹਨ। ਇਹ ਨਗਰ ਕੀਰਤਨ ਬਾਅਦ ਦੁਪਹਿਰ ਗੁ: ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ