JALANDHAR WEATHER

34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ

ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕੇਂਦਰ ਵੀ ਇਸ ਵਿਚ ਸਹਿਯੋਗ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਸੁਰੱਖਿਆ ਨਾਲ ਜੁੜੇ ਕਿਸੇ ਵੀ ਮੁੱਦੇ ’ਤੇ ਅਸੀਂ ਉਚਿਤ ਕਾਰਵਾਈ ਕਰ ਰਹੇ ਹਾਂ। ਸਿੱਖਿਆ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ 34 ਸਾਲਾਂ ਬਾਅਦ ਨਵੀਂ ਸਿੱਖਿਆ ਨੀਤੀ ਮਿਲੀ ਹੈ। ਨਵੀਂ ਸਿੱਖਿਆ ਨੀਤੀ ਭਾਰਤ ਪ੍ਰਤੀ ਮੋਦੀ ਸਰਕਾਰ ਦਾ ਬਹੁਤ ਵੱਡਾ ਯੋਗਦਾਨ ਹੈ। ਹਰ ਵਰਗ ਨੇ ਇਸ ਦੀ ਸ਼ਲਾਘਾ ਕੀਤੀ ਹੈ। ਅੱਜ ਦੇਸ਼ ਦੇ ਹਰ ਰਾਜ ਵਿਚ ਇਸ ਨੂੰ ਬੜੀ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ