JALANDHAR WEATHER

ਮਨੀਪੁਰ: ਰਾਜਪਾਲ ਦੀ ਪ੍ਰਧਾਨਗੀ ਹੇਠ ਸ਼ਾਂਤੀ ਕਮੇਟੀ ਦਾ ਗਠਨ

ਨਵੀਂ ਦਿੱਲੀ, 10 ਜੂਨ- ਗ੍ਰਹਿ ਮਾਮਲਿਆਂ ਦੇ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਮਨੀਪੁਰ ਦੇ ਰਾਜਪਾਲ ਦੀ ਪ੍ਰਧਾਨਗੀ ਹੇਠ ਮਨੀਪੁਰ ਵਿਚ ਸ਼ਾਂਤੀ ਕਮੇਟੀ ਦਾ ਗਠਨ ਕੀਤਾ ਹੈ। ਦੱਸ ਦੇਈਏ ਕਿ ਇਸ ਕਮੇਟੀ ਦੇ ਮੈਂਬਰਾਂ ਵਿਚ ਮੁੱਖ ਮੰਤਰੀ, ਰਾਜ ਸਰਕਾਰ ਦੇ ਕੁਝ ਮੰਤਰੀ, ਸੰਸਦ ਮੈਂਬਰ, ਵਿਧਾਇਕ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਸ਼ਾਮਿਲ ਹਨ। ਕਮੇਟੀ ਵਿਚ ਸਾਬਕਾ ਸਿਵਲ ਸੇਵਕ, ਸਿੱਖਿਆ ਸ਼ਾਸਤਰੀ, ਸਾਹਿਤਕਾਰ, ਕਲਾਕਾਰ, ਸਮਾਜ ਸੇਵਕ ਅਤੇ ਵੱਖ-ਵੱਖ ਨਸਲੀ ਸਮੂਹਾਂ ਦੇ ਨੁਮਾਇੰਦੇ ਵੀ ਸ਼ਾਮਿਲ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ