ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਬੀ.ਐਸ.ਐਫ. ਦੀ 117 ਬਟਾਲੀਅਨ ਨੇ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ 1 ਪੈਕਟ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ 117 ਬਟਾਲੀਅਨ ਦੇ ਕਮਾਂਡੈਂਟ ਬ੍ਰਿਜ ਮੋਹਨ ਪੁਰੋਹਿਤ ਨੇ ਦੱਸਿਆ ਕਿ ਮਿਲੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਬੀ.ਐਸ.ਐਫ. ਜਵਾਨਾਂ ਵਲੋਂ ਤਲਾਸ਼ੀ ਅਭਿਆਨ ਦੌਰਾਨ ਸਰਹੱਦੀ ਪਿੰਡ ਨੰਗਲ ਅੰਬ ਦੇ ਸ਼ਮਸ਼ਾਨਘਾਟ ਤੋਂ ਇਕ ਪੈਕਟ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਾਮਦ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ।