JALANDHAR WEATHER

ਸਰਬਜੀਤ ਸਿੰਘ ਝਿੰਜਰ ਨੇ ਦਿੱਤਾ ਦਿੱਲੀ ਤੋਂ ਚੱਲਦੀਆਂ ਪਾਰਟੀਆਂ ਨੂੰ ਹਰਾਉਣ ਦਾ ਸੱਦਾ

ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਢਾਣੀ ਬਰਕੰਦੀ ਵਿਖੇ ਨੌਜਵਾਨਾਂ ਦੇ ਹੋਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਚੋਣਾਂ ਵਿਚ ਦਿੱਲੀ ਤੋਂ ਚੱਲਦੀਆਂ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਨੂੰ ਹਰਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਹੋਏ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਕੁਲਵਿੰਦਰ ਸਿੰਘ ਸ਼ੌਂਕੀ ਨੂੰ ਹਲਕਾ ਸ੍ਰੀ ਮੁਕਤਸਰ ਸਾਹਿਬ ਦਾ ਯੂਥ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ