JALANDHAR WEATHER

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਲਹਿਰਾਗਾਗਾ, 16 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਖੋਖਰ ਕਲਾਂ ਦੇ ਇਕ ਕਿਸਾਨ ਹਜ਼ਾਰਾ ਸਿੰਘ ਪੁੱਤਰ ਤਾਰਾ ਸਿੰਘ ਵਲੋਂ ਕਰਜ਼ੇ ਤੇ ਜ਼ਮੀਨ ਦੇ ਲੈਣ-ਦੇਣ ਤੋਂ ਤੰਗ ਆ ਕੇ ਲੰਘੀ ਰਾਤ ਆਪਣੇ ਘਰ ਤੂੜੀ ਵਾਲੇ ਕੋਠੇ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੇ ਭਰਾ ਬਿੱਕਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਖੋਖਰ ਕਲਾਂ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਇਆ ਹੈ ਕਿ ਮੇਰੇ ਪਿਤਾ ਤਾਰਾ ਸਿੰਘ ਨੇ 15 ਸਾਲ ਪਹਿਲਾਂ ਸਾਢੇ ਤਿੰਨ ਏਕੜ ਜ਼ਮੀਨ ਲਹਿਰਾਗਾਗਾ ਦੇ ਇਕ ਵਿਅਕਤੀ ਨੂੰ ਵੇਚੀ ਸੀ ਅਤੇ ਖਰੀਦਦਾਰ ਨੇ ਉਹ ਜ਼ਮੀਨ ਅੱਗੇ ਭਵਾਨੀਗੜ੍ਹ ਦੇ ਇਕ ਵਿਅਕਤੀ ਨੂੰ ਵੇਚ ਦਿੱਤੀ ਸੀ, ਉਹ ਵਿਅਕਤੀ 2 ਕਨਾਲ ਜ਼ਮੀਨ ਵੱਧ ਵਾਹ ਰਿਹਾ ਹੈ, ਜਿਸ ਤੋਂ ਉਹ ਪ੍ਰੇਸ਼ਾਨ ਸੀ। ਲੰਘੀ ਰਾਤ ਉਸ ਨੇ ਆਪਣੇ ਘਰ ਤੂੜੀ ਵਾਲੇ ਕੋਠੇ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਥਾਣਾ ਮੁਖੀ ਇੰਸਪੈਕਟਰ ਰਣਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮ੍ਰਿਤਕ ਦੇ ਭਰਾ ਦੇ ਬਿਆਨਾ ’ਤੇ ਅਜੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਇਸ ਦੀ ਪੜਤਾਲ ਸਹਾਇਕ ਥਾਣੇਦਾਰ ਜਗਸੀਰ ਸਿੰਘ ਕਰ ਰਹੇ ਹਨ। ਪੁਲਿਸ ਨੇ ਲਾਸ਼ ਪੋਸਟਮਾਰਟਮ ਕਰਵਾਉਣ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ