JALANDHAR WEATHER

ਡੀ.ਸੀ. ਅੰਮ੍ਰਿਤਸਰ ਵਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ

ਅਟਾਰੀ, 18 ਅਪ੍ਰੈਲ (ਰਾਜਿੰਦਰ ਸਿੰਘ ਰੂਬੀ /ਗੁਰਦੀਪ ਸਿੰਘ)-ਡੀ.ਸੀ. ਅੰਮ੍ਰਿਤਸਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਅੱਜ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ਅਟਾਰੀ ਰੋਡ ਉਤੇ ਸਥਿਤ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਤੇ ਸ਼ਰਾਬ ਦੇ ਸਟਾਕ ਦੀ ਜਾਂਚ ਕੀਤੀ। ਘਨਸ਼ਾਮ ਥੋਰੀ ਨੇ ਫੈਕਟਰੀ ਪ੍ਰਬੰਧਕਾਂ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੋਟਾਂ ਦੌਰਾਨ ਸ਼ਰਾਬ ਦੀ ਵਰਤੋਂ ਆਮ ਨਾਲੋਂ ਵੱਧ ਜਾਂਦੀ ਹੈ ਅਤੇ ਅਜਿਹੇ ਵਿਚ ਫੈਕਟਰੀ ਦੀ ਸਪਲਾਈ ਉਤੇ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਇਥੋਂ ਨਿਕਲਣ ਵਾਲੀ ਇਕੱਲੀ-ਇਕੱਲੀ ਬੋਤਲ ਤੁਹਾਡੀ ਨਿਗ੍ਹਾ ਹੇਠ ਹੋਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਸਪਲਾਈ ਵਿਭਾਗ ਦੇ ਨਿਯਮਾਂ ਨੂੰ ਅੱਖੋਂ ਪਰੋਖੇ ਕਰਕੇ ਨਾ ਹੋਵੇ। ਉਨ੍ਹਾਂ ਸ਼ਰਾਬ ਲਈ ਆ ਰਹੀ ਸਪਿਰਟ ਦੀ ਸਪਲਾਈ ਉਤੇ ਵੀ ਨਿਗ੍ਹਾ ਰੱਖਣ ਲਈ ਕਿਹਾ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਇਸ ਸਪਲਾਈ ਦੀ ਦੁਰਵਰਤੋਂ ਨਾ ਕਰ ਸਕੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ