JALANDHAR WEATHER

ਲੋਕ ਸਭਾ ਚੋਣਾਂ: ਪਹਿਲੇ ਪੜਾਅ ਲਈ ਵੋਟਿੰਗ ਹੋਈ ਸ਼ੁਰੂ

ਨਵੀਂ ਦਿੱਲੀ, 19 ਅਪ੍ਰੈਲ- ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਪਹਿਲੇ ਪੜਾਅ ’ਚ 21 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਸੀਟਾਂ ’ਤੇ ਵੋਟਿੰਗ ਹੋਵੇਗੀ। ਇਨ੍ਹਾਂ ਵਿਚ ਯੂ.ਪੀ., ਬਿਹਾਰ, ਬੰਗਾਲ ਸਮੇਤ ਕਈ ਰਾਜ ਸ਼ਾਮਿਲ ਹਨ। ਇਸ ਵਾਰ 1600 ਤੋਂ ਵੱਧ ਉਮੀਦਵਾਰ ਚੋਣ ਮੈਦਾਨ ਵਿਚ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ, ਹਾਲਾਂਕਿ ਕੁਝ ਰਾਜਾਂ ਵਿਚ ਵੋਟਿੰਗ ਖ਼ਤਮ ਹੋਣ ਦਾ ਸਮਾਂ ਵੱਖਰਾ ਹੈ। ਲੋਕ ਸਭਾ ਚੋਣਾਂ ਦੇ ਨਾਲ-ਨਾਲ ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਦੀਆਂ 92 ਵਿਧਾਨ ਸਭਾ ਸੀਟਾਂ ’ਤੇ ਵੀ ਅੱਜ ਵੋਟਿੰਗ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ