JALANDHAR WEATHER

ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ

ਨਵੀਂ ਦਿੱਲੀ, 19 ਅਪ੍ਰੈਲ- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਜੇਲ੍ਹ ਅਧਿਕਾਰੀਆਂ ਨੂੰ ਇਨਸੁਲਿਨ ਦਾ ਪ੍ਰਬੰਧ ਕਰਨ ਅਤੇ ਉਸ ਦੀ ਗੰਭੀਰ ਸ਼ੂਗਰ ਅਤੇ ਬਲੱਡ ਸ਼ੂਗਰ ਦੇ ਪੱਧਰ ਵਿਚ ਉਤਰਾਅ-ਚੜ੍ਹਾਅ ਦੇ ਸੰਬੰਧ ਵਿਚ ਰੋਜ਼ਾਨਾ 15 ਮਿੰਟ ਲਈ ਵੀਡੀਓ ਕਾਨਫ਼ਰੰਸਿੰਗ ਰਾਹੀਂ ਸਲਾਹ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਕਿ ਮੈਂ 22 ਅਪ੍ਰੈਲ ਨੂੰ ਇਸ ਸੰਬੰਧੀ ਹੁਕਮ ਜਾਰੀ ਕਰਾਂਗੀ। ਇਸ ਦੌਰਾਨ ਤਿਹਾੜ ਅਤੇ ਈ.ਡੀ. ਨੂੰ ਕੱਲ੍ਹ ਤੱਕ ਵਿਸਤ੍ਰਿਤ ਜਵਾਬ ਦਾਇਰ ਕਰਨ ਲਈ ਕਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ