ਮਹਿੰਦਰ ਸਿੰਘ ਕੇ ਪੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 23 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਜਲੰਧਰ ਤੋਂ ਉਮੀਦਵਾਰ ਮਹਿੰਦਰ ਸਿੰਘ ਕੇ ਪੀ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ ਅਤੇ ਜਲੰਧਰ ਹਲਕੇ ਤੋਂ ਹੋਰ ਅਕਾਲੀ ਆਗੂ ਵੀ ਮੌਜੂਦ ਸਨ।