ਪਟਿਆਲਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਅਗਨ ਭੇਟ
ਪਟਿਆਲਾ, 23 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੇ ਜੱਟਾਂ ਵਾਲਾ ਚੌਂਤਰਾ ਇਲਾਕੇ ਵਿਚ ਸਥਿਤ ਗੁਰਦੁਆਰਾ ਸ੍ਰੀ ਪੁਣਛ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਅਗਨ ਭੇਟ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਇਹ ਸਰੂਪ ਸ਼ਾਰਟ ਸਰਕਟ ਕਾਰਨ ਅਗਨ ਭੇਟ ਹੋਏ ਦੱਸੇ ਗਏ ਹਨ। ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੌਕੇ ਉਤੇ ਪਹੁੰਚੀ ਟੀਮ, ਜਿਸ ਵਿਚ ਹੈੱਡ ਗ੍ਰੰਥੀ ਪ੍ਰਣਾਮ ਸਿੰਘ ਤੇ ਮੈਨੇਜਰ ਕਰਨੈਲ ਸਿੰਘ ਸ਼ਾਮਿਲ ਸਨ, ਵਲੋਂ ਦੱਸਿਆ ਗਿਆ ਕਿ ਉਨ੍ਹਾਂ ਵਲੋਂ ਇਹ ਅਗਨ ਭੇਟ ਹੋਏ ਸਰੂਪ ਆਪਣੇ ਕਬਜ਼ੇ ਵਿਚ ਲੈ ਲਏ ਗਏ ਹਨ।