JALANDHAR WEATHER

ਦਿੜ੍ਹਬਾ ਮੰਡੀ : ਢਾਈ ਕਿਲੋ ਅਫੀਮ ਤੇ 10 ਕਿਲੋ ਭੁੱਕੀ ਸਮੇਤ 3 ਜਣੇ ਕਾਬੂ

ਦਿੜ੍ਹਬਾ ਮੰਡੀ, 23 ਅਪ੍ਰੈਲ (ਹਰਬੰਸ ਸਿੰਘ ਛਾਜਲੀ, ਜਸਵੀਰ ਸਿੰਘ ਔਜਲਾ)-ਦਿੜ੍ਹਬਾ ਪੁਲਿਸ ਨੇ ਕੌਮੀ ਮਾਰਗ ' ਤੇ ਪਿੰਡ ਕਾਕੂਵਾਲਾ ਵਿਖੇ ਨਾਕਾਬੰਦੀ ਦੌਰਾਨ ਟਰੱਕ ਵਿਚੋਂ 2 ਕਿਲੋ 500 ਗ੍ਰਾਮ ਅਫੀਮ ਅਤੇ 10 ਕਿਲੋ ਭੁੱਕੀ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਡੀ.ਐਸ.ਪੀ. ਪ੍ਰਿਥਵੀ ਸਿੰਘ ਚਾਹਲ ਨੇ ਦੱਸਿਆ ਕਿ ਪਾਤੜਾਂ ਸਾਈਡ ਤੋਂ ਆ ਰਹੇ ਟਰੱਕ ਨੂੰ ਚੈਕਿੰਗ ਲਈ ਰੋਕਿਆ ਗਿਆ। ਇਸ ਦੌਰਾਨ 2 ਕਿਲੋ 500 ਗ੍ਰਾਮ ਅਫੀਮ ਅਤੇ 10 ਕਿਲੋ ਭੁੱਕੀ ਬਰਾਮਦ ਹੋਈ। ਰਾਮ ਸਿੰਘ ਪੁੱਤਰ ਚੰਦ ਸਿੰਘ ਵਾਸੀ ਮਹੌਲੀ (ਮਲੇਰਕੋਟਲਾ), ਜੀਵਨ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਸਿਆੜ (ਲੁਧਿਆਣਾ) ਅਤੇ ਜਸਦੇਵ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਭਗਵਾਨਪੁਰਾ ਜੱਟਾਂ (ਪਟਿਆਲਾ) ਨੂੰ ਕਾਬੂ ਕਰਕੇ ਪੁਲਿਸ ਥਾਣਾ ਦਿੜ੍ਹਬਾ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ