ਸੁਖਪਾਲ ਸਿੰਘ ਖਹਿਰਾ ਨੇ ਘੇਰੀ ਆਪ ਸਰਕਾਰ
ਸੰਗਰੂਰ, 24 ਅਪ੍ਰੈਲ (ਧੀਰਜ ਪਸ਼ੌਰੀਆ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਆਫ਼ੀਸਰ ਕਲੋਨੀ ਵਾਸੀਆਂ ਨਾਲ ਬੈਠਕ ਕੀਤੀ। ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਸ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਸੂਬੇ ਵਿਚੋਂ ਨਸ਼ੇ ਖ਼ਤਮ ਕਰਨ ਦੇ ਨਾਲ-ਨਾਲ ਵੀ.ਆਈ.ਪੀ ਕਲਚਰ ਖ਼ਤਮ ਕਰਨ ਦੀ ਗੱਲ ਕੀਤੀ ਸੀ ਪਰ ਅੱਜ ਜੋ ਹੋ ਰਿਹਾ ਹੈ ਉਹ ਸਭ ਦੇ ਸਾਹਮਣੇ ਹੈ। ਇਸ ਮੌਕੇ ਕਈ ਆਗੂ ਤੇ ਵਰਕਰ ਮੌਜੂਦ ਸਨ।