JALANDHAR WEATHER

ਆਬਕਾਰੀ ਨੀਤੀ ਮਾਮਲਾ: ਇਕ ਮੁਲਜ਼ਮ ਨੇ ਦੋਸ਼ਾਂ ’ਤੇ ਦਲੀਲਾਂ ਦੀ ਸੁਣਵਾਈ ਮੁਲਤਵੀ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ, 24 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਕੇਸ ਇਕ ਮੁਲਜ਼ਮ ਵਲੋਂ ਰਾਉਜ਼ ਐਵੇਨਿਊ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਦੋਸ਼ਾਂ ’ਤੇ ਦਲੀਲਾਂ ਦੀ ਸੁਣਵਾਈ ਮੁਲਤਵੀ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਇਸ ਵਿਚ ਇਹ ਦਲੀਲ ਦਿੱਤੀ ਗਈ ਹੈ ਕਿ ਅਦਾਲਤ ਦੇ ਪਿਛਲੇ ਹੁਕਮਾਂ ਵਿਚ ਇਹ ਆਜ਼ਾਦੀ ਦਿੱਤੀ ਗਈ ਸੀ ਕਿ ਜੇਕਰ ਕਿਸੇ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਅਤੇ ਇਕ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਜਾਂਦੀ ਹੈ ਤਾਂ ਦੋਸ਼ੀ ਵਿਅਕਤੀ ਅਦਾਲਤ ਵਿਚ ਮਾਮਲਾ ਉਠਾ ਸਕਦਾ ਹੈ। ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਬੀ.ਆਰ.ਐਸ. ਨੇਤਾ ਕੇ ਕਵਿਤਾ ਨੂੰ ਅਦਾਲਤ ਦੇ ਹੁਕਮਾਂ ਤੋਂ ਬਾਅਦ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਵਿਚ ਇਹ ਵੀ ਦਰਜ ਕੀਤਾ ਗਿਆ ਹੈ ਕਿ ਜਾਂਚ ਅਜੇ ਲੰਬਿਤ ਹੈ ਅਤੇ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਜਾਣੀ ਹੈ ਤੇ ਜੇ ਕੁਝ ਦੋਸ਼ੀ ਦੇ ਹੱਕ ਵਿਚ ਆ ਗਿਆ ਤਾਂ ਕੀ ਹੋਵੇਗਾ? ਇਸ ਦੇ ਨਾਲ ਹੀ ਇਹ ਵੀ ਦਰਜ ਕੀਤਾ ਗਿਆ ਹੈ ਕਿ ਜਾਂਚ ਤੋਂ ਬਾਅਦ ਸਪਲੀਮੈਂਟਰੀ ਚਾਰਜਸ਼ੀਟ ਅਤੇ ਦਸਤਾਵੇਜ਼ਾਂ ਦੀਆਂ ਕਾਪੀਆਂ ਵੀ ਮੁਹੱਈਆ ਕਰਵਾਈਆਂ ਜਾਣੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ