ਰਮਨਦੀਪ ਸਿੰਘ ਰਾਣਾ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ
ਸੁਨਾਮ ਊਧਮ ਸਿੰਘ ਵਾਲਾ, 24 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਵਿਚ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਨੌਜਵਾਨ ਅਕਾਲੀ ਆਗੂ ਰਮਨਦੀਪ ਸਿੰਘ ਰਾਣਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਹਿਮ ਜ਼ਿੰਮੇਵਾਰੀ ਸੌਂਪਦਿਆ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਅੱਜ ਪਾਰਟੀ ਦੀ ਕੋਰ ਕਮੇਟੀ ਮੈਂਬਰ ਡਾ. ਦਲਜੀਤ ਸਿੰਘ ਚੀਮਾ ਵਲੋਂ ਨਿਯੁਕਤੀ ਪੱਤਰ ਜਾਰੀ ਕੀਤਾ ਗਿਆ ਹੈ। ਆਪਣੀ ਨਿਯੁਕਤੀ ਲਈ ਸ. ਰਮਨਦੀਪ ਸਿੰਘ ਰਾਣਾ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾ ’ਤੇ ਹੋਰਾਂ ਆਗੂਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਚੜਦੀ ਕਲਾ ਲਈ ਹਮੇਸ਼ਾ ਤੱਤਪਰ ਰਹਿਣਗੇ।