JALANDHAR WEATHER

ਨੌਜਵਾਨ ਦੀ ਅਮਰੀਕਾ ਵਿਖ਼ੇ ਸੜਕ ਹਾਦਸੇ ’ਚ ਮੌਤ

ਅਜਨਾਲਾ, 26 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋ)- ਪਰਿਵਾਰ ਦੀ ਮਾਲੀ ਹਾਲਤ ਸੁਧਾਰਨ ਲਈ ਕਰਜ਼ਾ ਚੁੱਕ ਕੇ 13 ਮਹੀਨੇ ਪਹਿਲਾਂ ਅਮਰੀਕਾ ਗਏ ਅਜਨਾਲਾ ਨੇੜਲੇ ਪਿੰਡ ਇਬਰਾਹਿਮਪੁਰਾ (ਸੂਰੇਪੁਰ) ਦੇ ਨੌਜਵਾਨ ਦੀ ਭਾਰਤੀ ਸਮੇਂ ਅਨੁਸਾਰ ਅੱਜ ਸਵੇਰੇ ਤੜਕਸਾਰਾਰ ਇਕ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ। ਨੌਜਵਾਨ ਜੁਗਰਾਜ ਸਿੰਘ ਦੀ ਮੌਤ ਦੀ ਸੂਚਨਾ ਮਿਲਦਿਆਂ ਹੀ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਜੁਗਰਾਜ ਸਿੰਘ ਦੇ ਬਜ਼ੁਰਗ ਪਿਤਾ ਦਿਲਬਾਗ ਸਿੰਘ ਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਕੋਲ ਗੁਹਾਰ ਲਗਾਈ ਹੈ ਕਿ ਜੁਗਰਾਜ ਸਿੰਘ ਦੀ ਮ੍ਰਿਤਕ ਦੇਹ ਨੂੰ ਵਾਪਸ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ ਅਤੇ ਜਲਦ ਤੋਂ ਜਲਦ ਮ੍ਰਿਤਕ ਦੇਹ ਵਾਪਸ ਮੰਗਵਾਈ ਜਾਵੇ ਤਾਂ ਜੋ ਅਸੀਂ ਉਸ ਦੀਆਂ ਅੰਤਿਮ ਰਸਮਾਂ ਜੱਦੀ ਪਿੰਡ ਵਿਖੇ ਕਰ ਸਕੀਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ