ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਵਲਟੋਹਾ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 29 ਅਪ੍ਰੈਲ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਖਡੂਰ ਸਾਹਿਬ ਤੋਂ ਐਲਾਨੇ ਗਏ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਅੱਜ ਇਸੇ ਹਲਕੇ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨਾਲ ਵਿਰਾਸਤੀ ਮਾਰਗ ਵਿਖੇ ਸਵੇਰੇ ਪੁੱਜ ਕੇ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨੂੰ ਅੰਮ੍ਰਿਤਪਾਲ ਸਿੰਘ ਨੂੰ ਵੱਖਰੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਉਣ ਦੀ ਥਾਂ ਉਨ੍ਹਾਂ ਦਾ, ਭਾਵ ਵਲਟੋਹਾ ਨੂੰ ਹੀ ਸਮਰਥਨ ਦੇਣ ਦੀ ਅਪੀਲ ਕੀਤੀ।