JALANDHAR WEATHER

ਅਰਸ਼ ਡੱਲਾ ਗੈਂਗ ਦੇ ਚਾਰ ਗੁਰਗੇ ਸਾਂਝੇ ਆਪ੍ਰੇਸ਼ਨ ਦੌਰਾਨ ਕਾਬੂ

ਸ੍ਰੀ ਮੁਕਤਸਰ ਸਾਹਿਬ, 2 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ‌ ਨੇ ਦੱਸਿਆ ਕਿ ਅਰਸ਼ ਡੱਲਾ ਗੈਂਗ ਦੇ ਫਿਰੌਤੀ ਮੰਗਣ ਵਾਲੇ ਚਾਰ ਗੁਰਗੇ ਸੀ.ਆਈ.ਏ. ਅਤੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਕਾਬੂ ਕੀਤੇ ਗਏ ਹਨ, ਜਿਨ੍ਹਾਂ ਕੋਲੋਂ 32 ਬੋਰ ਪਿਸਟਲ, ਚਾਰ ਜ਼ਿੰਦਾ ਰੋਂਦ, ਪੰਜ ਮੋਬਾਇਲ ਫੋਨ ਅਤੇ ਦੋਸ਼ੀਆਂ ਵਲੋਂ ਵਰਤੀ ਸਵਿਫਟ ਕਾਰ ਅਤੇ ਐਕਟਿਵਾ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਅਰਸ਼ ਡੱਲਾ ਗੈਂਗ ਵਲੋਂ ਫੋਨ ਰਾਹੀਂ ਜਾਨੋ ਮਾਰਨ ਦੀਆਂ ਧਮਕੀਆਂ ਦੇ ਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਇਕ ਵਿਅਕਤੀ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਮਾਮਲੇ ਸੰਬੰਧੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਮਨਮੀਤ ਸਿੰਘ ਢਿੱਲੋਂ ਐਸ.ਪੀ. ਡੀ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ