JALANDHAR WEATHER

ਕੌਮੀ ਇਨਸਾਫ਼ ਮੋਰਚੇ ਨੂੰ ਮਾਨਯੋਗ ਸੁਪਰੀਮ ਕੋਰਟ ਤੋਂ ਮਿੱਲੀ ਰਾਹਤ

ਐਸ.ਏ.ਐਸ ਨਗਰ, 4 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੋਹਾਲੀ ਚੰਡੀਗੜ੍ਹ ਬਾਰਡਰ ਤੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਸਿੱਖ ਮੰਗਾਂ ਨੂੰ ਲੈ ਕੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਨੂੰ ਮਾਨਯੋਗ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ ਇਸ ਸੰਬੰਧੀ ਪੈੑੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਮੋਰਚੇ ਦੇ ਕਨਵੀਨਰ ਪਾਲ ਸਿੰਘ ਫਰਾਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੋਰਚੇ ਨੂੰ ਚੁਕਵਾਉਣ ਸੰਬੰਧੀ ਦਿੱਤੇ ਹੁਕਮਾਂ ਖ਼ਿਲਾਫ਼ ਮਾਨਯੋਗ ਸੁਪਰੀਮ ਕੋਰਟ ਵਿਚ ਪਹੁੰਚੇ ਸਨ, ਜਿੱਥੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਮੋਰਚਾ ਜਬਰੀ ਚੁੱਕਵਾਉਣ ਦੀ ਥਾਂ ਇਸ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ