JALANDHAR WEATHER

ਸੱਤਾ 'ਤੇ ਕਾਬਜ਼ 'ਆਪ' ਸਮੇਤ ਕਾਂਗਰਸ ਤੇ ਭਾਜਪਾ ਨੇ ਪੰਜਾਬ ਨਾਲ ਧ੍ਰੋਹ ਕਮਾਇਆ - ਸੁਖਬੀਰ ਸਿੰਘ ਬਾਦਲ

ਰਾਜਾਸਾਂਸੀ, 7 ਮਈ (ਹਰਦੀਪ ਸਿੰਘ ਖੀਵਾ)-ਸੱਤਾ ਉਤੇ ਕਾਬਜ਼ 'ਆਪ' ਸਮੇਤ ਕਾਂਗਰਸ ਤੇ ਭਾਜਪਾ ਨੇ ਪੰਜਾਬ ਨਾਲ ਹਮੇਸ਼ਾ ਧ੍ਰੋਹ ਕਮਾਇਆ ਹੈ ਤੇ ਪੰਜਾਬ ਦੇ ਭਲੇ ਲਈ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ ਜੋ ਹਮੇਸ਼ਾ ਪੰਜਾਬ ਦਾ ਭਲਾ ਚਾਹੁੰਦੀ ਹੈ ਤੇ ਆਉਣ ਵਾਲੇ ਸਮੇਂ 'ਚ ਅਕਾਲੀ ਦਲ ਸੂਬੇ ਵਿਚ ਇਕ ਨੰਬਰ ਉਤੇ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਵੀਰ ਸਿੰਘ ਲੋਪੋਕੇ ਦੀ ਅਗਵਾਈ 'ਚ ਰਾਜਾਸਾਂਸੀ ਵਿਖੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿਚ ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹੀ, ਨਸ਼ਾਖੋਰੀ, ਗੈਂਗਸਟਰਵਾਦ, ਲੁੱਟਾਂ-ਖੋਹਾਂ ਤੇ ਕਤਲੇਆਮ ਆਮ ਗੱਲ ਹੋ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ