JALANDHAR WEATHER

ਸਿੱਧੂ ਮੂਸੇ ਵਾਲਾ ਦੇ ਮਾਤਾ ਪਿਤਾ ਛੋਟੇ ਸਿੱਧੂ ਨੂੰ ਮੱਥਾ ਟਿਕਾਉਣ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੇ

ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਅੱਜ ਆਪਣੇ ਨਵ ਜਨਮੇ ਬੱਚੇ ਛੋਟੇ ਸਿੱਧੂ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟਿਕਾਉਣ ਪੁੱਜੇ। ਬਾਅਦ ਵਿਚ ਗੱਲਬਾਤ ਕਰਦਿਆਂ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ ਤੇ ਸਰਕਾਰ ਦੀ ਅਣਗਹਿਲੀ ਕਰਕੇ ਹੀ ਮੇਰਾ ਪੁੱਤਰ ਮੌਤ ਦੇ ਮੂੰਹ ਜਾ ਪਿਆ ਸੀ। ਜਿਸ ਬਾਰੇ ਆਪ ਸਰਕਾਰ ਨੇ ਅਦਾਲਤ ਵਿਚ ਦਿੱਤੇ ਹਲਫ਼ਨਾਮੇ ਵਿਚ ਮੰਨਿਆ ਵੀ ਹੈ। ਚੋਣ ਨਾ ਲੜਨ ਸੰਬੰਧੀ ਪੁੱਛੇ ਜਾਣ ’ਤੇ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਪਰਿਵਾਰਿਕ ਜ਼ਿੰਮੇਵਾਰੀਆਂ ਕਾਰਨ ਉਹ ਖੁਦ ਚੋਣ ਨਹੀਂ ਲੜ ਰਹੇ ਪਰ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਉਹ ਹੋਰ ਉਮੀਦਵਾਰਾਂ ਨੂੰ ਜ਼ਰੂਰ ਸਮਰਥਨ ਦੇਣਗੇ। ਸਿੱਧੂ ਪਰਿਵਾਰ ਵੱਡੀ ਗਿਣਤੀ ਵਿਚ ਨਿੱਜੀ ਸੁਰੱਖਿਆ ਕਰਮੀਆਂ ਸਮੇਤ ਦਰਸ਼ਨ ਕਰਨ ਆਇਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ