JALANDHAR WEATHER

ਚੁਣਾਵੀ ਦੌਰੇ ਦੌਰਾਨ ਪਿੰਡ ਕੜਮਾਂ ਵਿਖੇ 'ਆਪ' ਵਿਧਾਇਕ ਫੌਜਾ ਸਿੰਘ ਸਰਾਰੀ ਦਾ ਲੋਕਾਂ ਵਲੋਂ ਵਿਰੋਧ

ਮਮਦੋਟ, 11 ਮਈ (ਸੁਖਦੇਵ ਸਿੰਘ ਸੰਗਮ)-ਮਮਦੋਟ ਦੇ ਪਿੰਡ ਕੜਮਾਂ ਵਿਖੇ ਚੁਣਾਵੀ ਦੌਰੇ ਦੌਰਾਨ ਸੰਬੋਧਨ ਕਰਨ ਆਏ 'ਆਪ' ਦੇ ਹਲਕਾ ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ ਦਾ ਲੋਕਾਂ ਵਲੋਂ ਵਿਰੋਧ ਕੀਤਾ ਗਿਆ। ਜਾਣਕਾਰੀ ਅਨੁਸਾਰ ਪਿੰਡ ਕੜਮਾਂ ਦੇ ਇਕ ਨਿੱਜੀ ਪੈਲੇਸ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਾਕਾ ਬਰਾੜ ਦੇ ਹੱਕ ਵਿਚ ਚੋਣ ਜਨ ਸਭਾ ਰੱਖੀ ਗਈ ਸੀ, ਜਿਸ ਨੂੰ ਸੰਬੋਧਨ ਕਰਨ ਲਈ ਜਦੋਂ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਪੁੱਜੇ ਤਾਂ ਲੋਕਾਂ ਵਲੋਂ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਲੋਕਾਂ ਦਾ ਕਹਿਣਾ ਸੀ ਕਿ 'ਆਪ' ਸਰਕਾਰ ਦੇ ਕਰੀਬ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਵੀ ਉਨ੍ਹਾਂ ਦੇ ਪਿੰਡ ਵਿਚ ਵਿਕਾਸ ਕਾਰਜ ਨਹੀਂ ਹੋਏ ਜਦੋਂਕਿ ਪਿੰਡ ਦੀ ਹਾਲਤ ਦਿਨੋ-ਦਿਨ ਬਦਤਰ ਹੋ ਰਹੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ