JALANDHAR WEATHER

ਆਂਗਣਵਾੜੀ ਮੁਲਾਜ਼ਮ ਯੂਨੀਅਨ 16 ਮਈ ਨੂੰ ਪੰਜਾਬ ਸਰਕਾਰ ਦੇ ਫੂਕੇਗੀ ਪੁਤਲੇ

ਗੁਰੂਹਰਸਹਾਏ, 12 ਮਈ (ਕਪਿਲ ਕੰਧਾਰੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੂੰ ਜਾਣ-ਬੁੱਝ ਕੇ ਬਿਨਾਂ ਕਿਸੇ ਗੱਲੋਂ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਦੇ ਰੋਸ ਵਜੋਂ ਜਥੇਬੰਦੀ ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਕਰਾਰਾ ਅਤੇ ਮੂੰਹ ਤੋੜਵਾਂ ਜਵਾਬ ਦੇਵੇਗੀ। ਯੂਨੀਅਨ ਦੀ ਬਲਾਕ ਪ੍ਰਧਾਨ ਕੁਲਜੀਤ ਕੌਰ ਨੇ ਕਿਹਾ ਕਿ ਹਰਗੋਬਿੰਦ ਕੌਰ ਪਿਛਲੇ 31 ਸਾਲਾਂ ਤੋਂ ਸਾਡੀ ਅਗਵਾਈ ਕਰ ਰਹੀ ਹੈ ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਹੱਕਾਂ ਲਈ ਸਰਕਾਰਾਂ ਨਾਲ ਤਕੜੇ ਸੰਘਰਸ਼ ਲੜੇ ਹਨ ਅਤੇ ਜੇਲਾਂ ਕੱਟੀਆਂ ਹਨ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾਉਂਦੇ ਹੋਏ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ ਕਿਉਂਕਿ ਸਰਕਾਰ ਵਲੋਂ ਵਰਕਰਾਂ ਤੇ ਹੈਲਪਰਾਂ ਨੂੰ ਲੰਮਾ ਸਮਾਂ ਮਾਣਭੱਤਾ ਨਹੀਂ ਦਿੱਤਾ ਜਾਂਦਾ। ਅੱਜ ਵੀ ਬਾਲ ਭਲਾਈ ਕੌਂਸਲ ਦੀਆਂ ਵਰਕਰਾਂ ਤੇ ਹੈਲਪਰਾਂ ਪਿਛਲੇ 8 ਮਹੀਨਿਆਂ ਤੋਂ ਮਾਣਭੱਤੇ ਨੂੰ ਤਰਸ ਰਹੀਆਂ ਹਨ। ਇਸ ਲਈ ਯੂਨੀਅਨ ਨੂੰ ਆਪਣੀਆਂ ਇਨ੍ਹਾਂ ਮੰਗਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਸਰਕਾਰ ਨਹੀਂ ਚਾਹੁੰਦੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰ ਆਪਣੇ ਹੱਕਾਂ ਦੀ ਗੱਲ ਕਰਨ। ਇਸੇ ਕਰਕੇ ਪ੍ਰਧਾਨ ਨੂੰ ਦਬਾਉਣਾ ਚਾਹੁੰਦੀ ਹੈ ਅਤੇ ਮਹਿਕਮੇ ਵਲੋਂ ਵਾਰ-ਵਾਰ ਉਨ੍ਹਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 16 ਮਈ ਨੂੰ ਪੰਜਾਬ ਭਰ ਵਿਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ ਲੋਕ ਸਭਾ ਦੀਆਂ ਚੋਣਾਂ ਦੌਰਾਨ ਸਰਕਾਰ ਨੂੰ ਸਬਕ ਸਿਖਾਇਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ