JALANDHAR WEATHER

ਚੰਦੂ ਮਾਜਰੇ ਦੇ ਹੱਕ ਵਿਚ ਡਾ ਸੁੱਖੀ ਦੀ ਅਗਵਾਈ ਵਿਚ ਅਕਾਲੀ ਵਰਕਰਾਂ ਦਾ ਭਾਰੀ ਇਕੱਠ

ਕਟਾਰੀਆਂ, 12 ਮਈ (ਪ੍ਰੇਮੀ ਸੰਧਵਾਂ)-ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਦੇ ਹੱਕ ਵਿਚ ਸੀਨੀਅਰ ਅਕਾਲੀ ਆਗੂ ਤੇ ਵਿਧਾਇਕ ਡਾ ਸੁਖਵਿੰਦਰ ਕੁਮਾਰ ਸੁੱਖੀ ਦੀ ਦੇਖ ਹੇਠ ਅਕਾਲੀ ਵਰਕਰਾਂ ਦੇ ਹੋਏ ਇਕੱਠ ਦੌਰਾਨ ਸੀਨੀਅਰ ਅਕਾਲੀ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਦੀ ਅਗਵਾਈ ਵਿਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਚੰਦੂ ਮਾਜਰਾ ਵਿਰੋਧੀ ਪਾਰਟੀਆਂ ਨੂੰ ਚਿੱਤ ਕਰਕੇ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥਾਂ ਵਿਚ ਹੀ ਪੰਜਾਬ ਦੇ ਹਿੱਤ ਸੁਰੱਖਿਤ ਹਨ। ਉਨ੍ਹਾਂ ਕਿਹਾ ਕਿ 1 ਜੂਨ ਨੂੰ ਪੰਜਾਬ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸੂਬੇ ਦੀਆਂ ਸਾਰੀਆਂ ਸੀਟਾਂ ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ। ਇਸ ਮੌਕੇ ਸੋਹਣ ਲਾਲ ਢੰਡਾ,ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ