JALANDHAR WEATHER

ਸੀਨੀਅਰ ਕਾਂਗਰਸੀ ਇਰਬਨ ਰਤੂ ਵਲੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ

ਕਟਾਰੀਆਂ, 12 ਮਈ (ਪ੍ਰੇਮੀ ਸੰਧਵਾਂ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਪ੍ਰਸਿੱਧ ਗਾਇਕ ਇਰਬਨ ਰਤੂ ਨੇ ਕਾਂਗਰਸ ਹਾਈ ਕਮਾਂਡ ਤੇ ਅਣਗੋਲਿਆ ਕਰਨ ਦਾ ਦੋਸ਼ ਲੋਦਿਆ ਕਿਹਾ ਕਿ ਉਹ ਪਾਰਟੀ ਲਈ ਦਿਨ ਰਾਤ ਡੱਟ ਕੇ ਸੇਵਾ ਕਰ ਰਹੇ ਸੀ। ਪਰ ਅਫ਼ਸੋਸ ਜਦੋਂ ਵੀ ਪੰਜਾਬ ਵਿਚ ਕਿਸੇ ਵੀ ਕਿਸਮ ਦੀਆਂ ਚੋਣਾਂ ਆਉਂਦੀਆਂ ਸਨ ਉਨ੍ਹਾਂ ਨੂੰ ਉਸ ਸਮੇਂ ਅਣਗੋਲਿਆ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਉਹ ਕਾਂਗਰਸ ਪਾਰਟੀ ਦੇ ਸਤਾਏ ਹੋਏ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਭਾਰੀ ਉਮੀਦ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਚਿੱਤ ਕਰਕੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ