JALANDHAR WEATHER

ਬੀ.ਜੇ.ਪੀ ਦੇ ਉਮੀਦਵਾਰ ਦੇ ਚੋਣ ਪ੍ਰਚਾਰ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਈ ਝੜਪ

ਸੰਗਤ ਮੰਡੀ, 12 ਮਈ (ਦੀਪਕ ਸ਼ਰਮਾ)-ਅੱਜ ਲੋਕ ਸਭਾ ਹਲਕਾ ਬਠਿੰਡਾ ਦੀ ਸੀਟ ਤੋਂ ਚੋਣ ਲੜ ਰਹੇ ਬੀ.ਜੇ.ਪੀ ਦੀ ਉਮੀਦਵਾਰ ਪਰਮਪਾਲ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਜਿਉਂ ਹੀ ਚੋਣ ਪ੍ਰਚਾਰ ਕਰਨ ਲਈ ਸੰਗਤ ਮੰਡੀ ਅਧੀਨ ਪੈਂਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਪਹੁੰਚਿਆ ਗਿਆ ਤਾਂ ਕਿਸਾਨ ਯੂਨੀਅਨ ਬੀ.ਕੇ.ਯੂ ਡਕੌਦਾ ਅਤੇ ਕਿਸਾਨ ਯੂਨੀਅਨ ਬੀ.ਕੇ.ਯੂ ਉਗਰਾਹਾ ਦੇ ਕਿਸਾਨਾਂ ਵਲੋਂ ਵਿਰੋਧ ਕਰਨ ਲਈ ਇਕਠੇ ਹੋ ਗਏ। ਜਿਉਂ ਹੀ ਕਿਸਾਨਾਂ ਵਲੋਂ ਚੋਣ ਪ੍ਰਚਾਰ ਵਾਲੇ ਸਥਾਨ ਨੇੜੇ ਪਹੁੰਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਤਾਂ ਪੁਲਿਸ ਵਲੋਂ ਲਾਏ ਗਏ ਬੈਰੀਕੇਡਾਂ ਕੋਲ ਪਹੁੰਚਦਿਆਂ ਹੀ ਕਿਸਾਨਾਂ ਅਤੇ ਪੰਜਾਬ ਪੁਲਿਸ ਦੀ ਝੜਪ ਹੋ ਗਈ। ਜਿਸ ਕਾਰਨ ਕਿਸਾਨਾਂ ਨੂੰ ਨਿਖੇੜਨ ਲਈ ਪੁਲਿਸ ਵਲੋਂ ਕਿਸਾਨਾਂ ਉੱਪਰ ਲਾਠੀ ਚਾਰਜ ਵੀ ਕੀਤਾ ਗਿਆ। ਇਸ ਮੌਕੇ ਮਾਹੋਲ ਬਹੁਤ ਹੀ ਤਣਾਅਪੂਰਨ ਬਣ ਗਿਆ। ਇਸ ਮੌਕੇ ਜਦੋਂ ਚੋਣ ਪ੍ਰਚਾਰ ਕਰਨ ਆਏ ਗੁਰਪ੍ਰੀਤ ਸਿੰਘ ਮਲੂਕਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਹੈ ਕਿ ਬੀ.ਜੇ.ਪੀ ਨੂੰ ਪਿੰਡਾਂ ਵਿਚ ਬਹੁਤ ਭਾਰੀ ਸਹਿਯੋਗ ਮਿਲ ਰਿਹਾ ਹੈ। ਜਿਸ ਕਾਰਨ ਵਿਰੋਧੀ ਪਾਰਟੀਆਂ ਘਬਰਾਈਆਂ ਹੋਈਆਂ ਹਨ ਅਤੇ ਉਹ ਸਾਡਾ ਵਿਰੋਧ ਕਰਵਾ ਰਹੀਆਂ ਹਨ। ਇਸ ਮੌਕੇ ਗੁਰਪ੍ਰੀਤ ਸਿੰਘ ਮਲੂਕਾ ਦੇ ਨਾਲ ਵੱਡੀ ਗਿਣਤੀ ਵਿਚ ਬੀ.ਜੇ.ਪੀ ਦੇ ਵਰਕਰ ਵੀ ਹਾਜ਼ਰ ਸਨ।ਇਸ ਮੌਕੇ ਜਦੋਂ ਬਠਿੰਡਾ ਦਿਹਾਤੀ ਦੇ ਡੀ.ਐਸ.ਪੀ ਮਨਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਹੈ ਕਿ ਸਾਡੇ ਵਲੋਂ ਲਾਅ ਇੰਨ ਆਰਡਰ ਨੂੰ ਕਾਇਮ ਰੱਖਿਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ