ਸਤਿਕਾਰ ਵਾਲੇ ਮਾਹੌਲ ’ਚ ਹੀ ਚੰਨੀ ਨੇ ਮੇਰੀ ਠੋਡੀ ਨੂੰ ਲਾਇਆ ਹੱਥ- ਬੀਬੀ ਜਗੀਰ ਕੌਰ
ਚੰਡੀਗੜ੍ਹ, 14 ਮਈ- ਪਿਛਲੇ ਦਿਨੀਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬੀਬੀ ਜਗੀਰ ਸੰਬੰਧੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਸੰਬੰਧੀ ਬੀਬੀ ਜਗੀਰ ਕੌਰ ਵਲੋਂ ਪ੍ਰਤੀਕਰਮ ਦਿੱਤਾ ਗਿਆ ਹੈ। ਉਨ੍ਹਾਂ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਮੈਂ ਇਸ ਸਾਰੇ ਘਟਨਾਕ੍ਰਮ ਨੂੰ ਸਤਿਕਾਰ ਵਾਲੀ ਸਮੁੱਚਤਾ ਵਿਚ ਹੀ ਵੇਖਦੀ ਹਾਂ। ਉਨ੍ਹਾਂ ਕਿਹਾ ਕਿ ਵੀਡੀਓ ਵਿਚ ਚੰਨੀ ਵਲੋਂ ਮੇਰੇ ਪ੍ਰਤੀ ਬਹੁਤ ਹੀ ਝੁਕ ਕੇ ਪ੍ਰਗਟਾਏ ਸਤਿਕਾਰ ਵਾਲੇ ਹਿੱਸੇ ਨੂੰ ਕੱਟ ਦਿੱਤਾ ਅਤੇ ਬਾਕੀ ਦੀ ਛੋਟੀ ਜਿਹੀ ਕਲਿੱਪ ਚਲਾ ਕੇ ਇਸ ਨੂੰ ਹਦੋਂ ਵੱਧ ਤੂਲ ਦਿੱਤਾ ਗਿਆ ਹੈ।