JALANDHAR WEATHER

ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਬੰਧੀ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 14 ਮਈ- ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੋਣ ਪ੍ਰਚਾਰ ਦੌਰਾਨ ਕਥਿਤ ਨਫ਼ਰਤ ਭਰੇ ਭਾਸ਼ਣ ਦੇਣ ਲਈ ਚੋਣਾਂ ਤੋਂ ਰੋਕਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਇਕ ਹੋਰ ਪਟੀਸ਼ਨ ਨੂੰ ਵੀ ਖ਼ਾਰਜ ਕਰ ਦਿੱਤਾ, ਜਿਸ ਵਿਚ ਭਾਰਤੀ ਚੋਣ ਕਮਿਸ਼ਨ ਨੂੰ ਚੋਣ ਮੁਹਿੰਮਾਂ ਦੌਰਾਨ ਦਿੱਤੇ ਗਏ ਨਫ਼ਰਤ ਭਰੇ ਭਾਸ਼ਣਾਂ, ਖ਼ਾਸ ਤੌਰ ’ਤੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੈਂਬਰਾਂ ਦੁਆਰਾ ਦਿੱਤੇ ਗਏ ਭਾਸ਼ਣਾਂ ਨੂੰ ਹੱਲ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ