JALANDHAR WEATHER

ਵਿਭਵ ਕੁਮਾਰ ਦੇ ਘਰ ਗਈ ਪੁਲਿਸ ਨੂੰ ਨਹੀਂ ਦਿੱਤੀ ਗਈ ਇਮਾਰਤ ’ਚ ਦਾਖ਼ਲ ਹੋਣ ਦੀ ਇਜਾਜ਼ਤ

ਨਵੀਂ ਦਿੱਲੀ, 17 ਮਈ- ਅੱਜ ਦਿੱਲੀ ਪੁਲਿਸ ਦੀ ਟੀਮ ਜਾਂਚ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਦੇ ਘਰ ਪਹੁੰਚੀ ਸੀ, ਪਰ ਟੀਮ ਦਿੱਲੀ ਜਲ ਬੋਰਡ ਨਿਵਾਸ ਤੋਂ ਵਾਪਸ ਪਰਤ ਗਈ ਕਿਉਂਕਿ ਉਸ ਨੂੰ ਇਮਾਰਤ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਦੱਸ ਦੇਈਏ ਕਿ ਕੱਲ੍ਹ, ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਸੰਬੰਧ ਵਿਚ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਇਕ ਐਫ਼.ਆਈ.ਆਰ. ਦਰਜ ਕੀਤੀ ਗਈ ਸੀ, ਜਿਸ ਵਿਚ ਵਿਭਵ ਕੁਮਾਰ ਦਾ ਨਾਮ ਲਿਆ ਗਿਆ ਸੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ